ਦੇਸ਼ ''ਚ ਕੋਰੋਨਾ ਦਾ ਕਹਿਰ ਜਾਰੀ, ਇਕ ਦਿਨ ''ਚ 17 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Monday, Jun 27, 2022 - 10:16 AM (IST)

ਦੇਸ਼ ''ਚ ਕੋਰੋਨਾ ਦਾ ਕਹਿਰ ਜਾਰੀ, ਇਕ ਦਿਨ ''ਚ 17 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 17,073 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,34,07,046 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 94,420 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 21 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,25,020 ਹੋ ਗਈ ਹੈ। ਉੱਥੇ ਹੀ ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 92,576 ਤੋਂ ਵੱਧ ਕੇ 94,420 'ਤੇ ਪਹੁੰਚ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.22 ਫੀਸਦੀ ਹੈ।

PunjabKesari

ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 1,844 ਦਾ ਵਾਧਾ ਹੋਇਆ ਹੈ। ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.57 ਫੀਸਦੀ ਹੈ। ਅੰਕੜਿਆਂ ਅਨੁਸਾਰ, ਦੇਸ਼ 'ਚ ਰੋਜ਼ਾਨਾ ਸੰਕਰਮਣ ਦਰ 5.62 ਫੀਸਦੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 3.39 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,27,87,606 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.21 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 197.11 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News