ਛੱਤਰਪਤੀ ਸ਼ਿਵਾਜੀ ਮਹਾਰਾਜ ਹਸਪਤਾਲ 'ਚ 24 ਘੰਟਿਆਂ 'ਚ 17 ਮਰੀਜ਼ਾਂ ਦੀ ਮੌਤ, ਮਚੀ ਹਫੜਾ-ਦਫੜੀ

Sunday, Aug 13, 2023 - 04:06 PM (IST)

ਛੱਤਰਪਤੀ ਸ਼ਿਵਾਜੀ ਮਹਾਰਾਜ ਹਸਪਤਾਲ 'ਚ 24 ਘੰਟਿਆਂ 'ਚ 17 ਮਰੀਜ਼ਾਂ ਦੀ ਮੌਤ, ਮਚੀ ਹਫੜਾ-ਦਫੜੀ

ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਹਸਪਤਾਲ 'ਚ ਇਕ ਹੀ ਰਾਤ 'ਚ 17 ਮਰੀਜ਼ਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਮੁੰਬਈ ਨਾਲ ਲੱਗਦੇ ਠਾਣੇ ਜ਼ਿਲ੍ਹੇ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਹਸਪਤਾਲ 'ਚ 17 ਮਰੀਜ਼ਾਂ ਦੀ ਮੌਤ ਨਾਲ ਹਫੜਾ-ਦਫੜੀ ਮਚ ਗਈ ਹੈ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਨੇ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਮਹਾਰਾਸ਼ਟਰ ਦੇ ਸਿਹਤ ਮੰਤਰੀ ਤਾਨਾਜੀ ਸਾਵੰਤ ਨੇ ਕਿਹਾ ਕਿ ਹਸਪਤਾਲ ਦੇ ਡੀਨ ਨੂੰ ਇਸ ਮਾਮਲੇ ਵਿਚ ਦੋ ਦਿਨ 'ਚ ਰਿਪੋਰਟ ਦੇਣ ਨੂੰ ਕਿਹਾ ਗਿਆ ਹੈ। 

ਇਹ ਵੀ ਪੜ੍ਹੋ-  ਰਾਜ ਸਭਾ ਤੋਂ ਸਸਪੈਂਡ ਹੋਣ ਮਗਰੋਂ ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ

ਦੱਸਿਆ ਜਾ ਰਿਹਾ ਹੈ ਕਿ ਹਸਪਤਾਲ 'ਚ ਡਾਕਟਰਾਂ ਦੀ ਅਤੇ ਕਾਮਿਆਂ ਦੀ ਭਾਰੀ ਕਮੀ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਠਾਣੇ ਨਾਲ ਚੰਗਾ ਖ਼ਾਸਾ ਜੁੜਾਅ ਹੈ। ਅਜਿਹੇ ਵਿਚ ਛੱਤਰਪਤੀ ਸ਼ਿਵਾਜੀ ਹਸਪਤਾਲ 'ਚ ਹੋਈ, ਇਸ ਘਟਨਾ ਮਗਰੋਂ ਸਵਾਲ ਉਠਣ ਲੱਗੇ ਹਨ। ਇਕ ਵਾਰ ਫਿਰ ਹਸਪਤਾਲ ਚਰਚਾ 'ਚ ਆ ਗਿਆ ਹੈ। ਠਾਣੇ ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਅਤੇ ਨਗਰ ਨਿਗਮ ਦੇ ਕਈ ਅਧਿਕਾਰੀ ਰਿਕਾਰਡ ਆਦਿ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ- ਜੈਨੇਰਿਕ ਦਵਾਈਆਂ ਨਾ ਲਿਖਣ ਵਾਲੇ ਡਾਕਟਰਾਂ ’ਤੇ ਹੋਵੇਗੀ ਸਜ਼ਾਯੋਗ ਕਾਰਵਾਈ

 

ਹਸਪਤਾਲ ਪ੍ਰਬੰਧਨ ਨੇ ਦੱਸਿਆ ਕਿ ਕੁਝ ਮਰੀਜ਼ ਗੰਭੀਰ ਹਾਲਤ ਵਿਚ ਉੱਥੇ ਪਹੁੰਚੇ ਅਤੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਕੁਝ ਬਜ਼ੁਰਗ ਸਨ। ਮੰਤਰੀ ਨੇ ਪੁਣੇ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ 17 ਮਰੀਜ਼ਾਂ 'ਚੋਂ 13 ICU 'ਚ ਸਨ। ਕੁਝ ਦਿਨ ਪਹਿਲਾਂ ਹਸਪਤਾਲ ਵਿਚ 5 ਮਰੀਜ਼ਾਂ ਦੀ ਮੌਤ ਹੋ ਗਈ ਸੀ। ਸਾਵੰਤ ਨੇ ਕਿਹਾ ਕਿ ਡੀਨ ਦੀ ਰਿਪੋਰਟ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਹ ਹਸਪਤਾਲ ਸੂਬਾ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਅਧੀਨ ਆਉਂਦਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News