ਹਰਿਆਣਾ ''ਚ ਗੈਂਗਰੇਪ ਦਾ ਸ਼ਿਕਾਰ ਹੋਈ 17 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ
Sunday, Apr 03, 2022 - 02:13 PM (IST)
ਚਰਖੀ ਦਾਦਰੀ (ਵਾਰਤਾ)- ਹਰਿਆਣਾ ਦੇ ਚਰਖੀ ਦਾਦਰੀ ਦੇ ਇਕ ਪਿੰਡ 'ਚ ਤਿੰਨ ਨੌਜਵਾਨਾਂ ਵਲੋਂ ਜਬਰ ਜ਼ਿਨਾਹ ਦੀ ਸ਼ਿਕਾਰ ਹੋਈ 17 ਸਾਲਾ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀ ਕੁੜੀ 12ਵੀਂ ਦੀ ਬੋਰਡ ਪ੍ਰੀਖਿਆ ਦੀ ਤਿਆਰੀ ਕਰ ਰਹੀ ਸੀ। ਪੁਲਸ ਨੇ ਕਿਹਾ ਕਿ ਕੁੜੀ ਸ਼ੁੱਕਰਵਾਰ ਨੂੰ ਘਰ 'ਚ ਇਕੱਲੀ ਸੀ, ਜਦੋਂ ਦੋਸ਼ੀ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਕੋਲ ਦੇ ਇਲਾਕੇ 'ਚ ਉਸ ਨਾਲ ਜਬਰ ਜ਼ਿਨਾਹ ਕੀਤਾ। ਥਾਣਾ ਇੰਚਾਰਜ ਬਧਰਾ ਇੰਸਪੈਕਟਰ ਚੰਦਰ ਸ਼ੇਖਰ ਨੇ ਕਿਹਾ ਕਿ ਕੁਝ ਘੰਟਿਆਂ ਬਾਅਦ ਪੀੜਤਾ ਨੇ ਘਰ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਸ਼ੇਖਰ ਨੇ ਕਿਹਾ,''ਸ਼ਿਕਾਇਤ 'ਚ ਤਿੰਨ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। 21 ਸਾਲ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ। ਬਧਰਾ ਦੇ ਪੁਲਸ ਡਿਪਟੀ ਸੁਪਰਡੈਂਟ (ਡੀ.ਐੱਸ.ਪੀ.) ਦੇਸ਼ ਰਾਜ ਨੇ ਕਿਹਾ ਕਿ ਕੁੜੀ ਅਤੇ ਤਿੰਨੋਂ ਦੋਸ਼ੀ ਇਕ ਹੀ ਪਿੰਡ ਦੇ ਰਹਿਣ ਵਾਲੇ ਹਨ। ਮੁੱਖ ਦੋਸ਼ੀ ਉਸ ਦੇ ਘਰ ਕੋਲ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ 'ਤੇ ਅਗਵਾ, ਸਮੂਹਕ ਜਬਰ ਜ਼ਿਨਾਹ, ਖ਼ੁਦਕੁਸ਼ੀ ਲਈ ਉਕਸਾਉਣ ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਅਨੁਸੂਚਿਤ ਜਾਤੀ ਅਤੇ ਜਨਜਾਤੀ ਐਕਟ ਦੇ ਪ੍ਰਬੰਧਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।