17 ਸਾਲਾਂ ਵਿਦਿਆਰਥੀ ਨੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

Saturday, Oct 05, 2024 - 04:50 PM (IST)

17 ਸਾਲਾਂ ਵਿਦਿਆਰਥੀ ਨੇ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

ਲਖਨਊ : ਸ਼ਨੀਵਾਰ ਨੂੰ ਲਖਨਊ ਦੇ ਹਜ਼ਰਤਗੰਜ ਥਾਣਾ ਖੇਤਰ 'ਚ ਇਕ 17 ਸਾਲਾ ਵਿਦਿਆਰਥੀ ਨੇ ਇਕ ਇਮਾਰਤ ਦੀ ਅੱਠਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਹ IIT-JEE ਦੀ ਤਿਆਰੀ ਕਰ ਰਿਹਾ ਸੀ। ਪੁਲਸ ਨੇ ਇਸ ਘਟਨਾ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਆਦਿਤਿਆ (17) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਹੁਣ ਅਧਿਆਪਕਾਂ ਦੀ ਥਾਂ ਕਲਾਸ 'ਚ ਪੜ੍ਹਾਉਣਗੇ AI Robot

ਪੁਲਸ ਨੇ ਸ਼ਨੀਵਾਰ ਨੂੰ ਇੱਥੇ ਜਾਰੀ ਇਕ ਬਿਆਨ 'ਚ ਕਿਹਾ, ''ਅੱਜ 5 ਅਕਤੂਬਰ ਨੂੰ ਸਵੇਰੇ 7.30 ਵਜੇ ਕਾਮਰਸ ਹਾਊਸ ਦੀ ਇਮਾਰਤ ਦੇ ਗਾਰਡ ਨੇ ਹਜ਼ਰਤਗੰਜ ਪੁਲਸ ਸਟੇਸ਼ਨ ਨੂੰ ਸੂਚਨਾ ਦਿੱਤੀ ਕਿ ਇਕ ਨੌਜਵਾਨ ਨੇ ਇਮਾਰਤ ਤੋਂ ਛਾਲ ਮਾਰ ਦਿੱਤੀ ਹੈ। ਪੁਲਸ ਘਟਨਾ ਦੀ ਸੂਚਨਾ ਮਿਲਣ 'ਤੇ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ (ਡਾ. ਸ਼ਿਆਮਾ ਪ੍ਰਸਾਦ ਮੁਖਰਜੀ) ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ

ਪੁਲਸ ਨੇ ਇੱਕ ਬਿਆਨ ਵਿੱਚ ਕਿਹਾ, "ਮੁਢਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਕਾਮਰਸ ਹਾਊਸ ਦੀ ਇਮਾਰਤ ਦੀ ਅੱਠਵੀਂ ਮੰਜ਼ਿਲ 'ਤੇ ਪਹੁੰਚਿਆ, ਜੋ ਕਿ ਫਾਇਰ ਸੇਵਾਵਾਂ ਲਈ ਬਣੀਆਂ ਪੌੜੀਆਂ ਰਾਹੀਂ ਬੰਦ ਰਹਿੰਦੀ ਹੈ, ਉਥੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੇ ਬੈਗ ਵਿੱਚੋਂ ਮਿਲੇ ਮੋਬਾਈਲ ਫੋਨ ਰਾਹੀਂ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ। ਇਸ ਨਾਲ ਉਸ ਦੀ ਪਛਾਣ ਆਦਿਤਿਆ (17) ਵਜੋਂ ਹੋਈ ਹੈ, ਜੋ ਲਖਨਊ ਦੇ ਜਾਨਕੀਪੁਰਮ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਆਈਆਈਟੀ-ਜੇਈਈ ਦੀ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਸੀ।'' ਪੁਲਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News