ਕਿਸਾਨ ਅੰਦੋਲਨ ਵਿਚਾਲੇ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ: 177 ਸੋਸ਼ਲ ਮੀਡੀਆ ਅਕਾਊਂਟ ਕੀਤੇ Block
Wednesday, Feb 21, 2024 - 05:21 AM (IST)

ਨਵੀਂ ਦਿੱਲੀ (ਭਾਸ਼ਾ): ਸਰਕਾਰ ਨੇ ਕਿਸਾਨਾਂ ਅੰਦੋਲਨ ਨਾਲ ਜੁੜੇ ਤਕਰੀਬਨ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈੱਬ ਲਿੰਕਾਂ ਨੂੰ ਅਸਥਾਈ ਤੌਰ 'ਤੇ 'ਬਲਾਕ' ਕਰਨ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਹੁਕਮ ਆਈ.ਟੀ. (ਸੂਚਨਾ ਤਕਨਾਲੋਜੀ) ਐਕਟ ਦੀ ਧਾਰਾ 69ਏ ਤਹਿਤ ਗ੍ਰਹਿ ਮੰਤਰਾਲੇ ਦੀ ਬੇਨਤੀ 'ਤੇ 14 ਅਤੇ 19 ਫਰਵਰੀ ਨੂੰ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਵੱਲੋਂ ਪ੍ਰਸਤਾਵ ਠੁਕਰਾਏ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਪਹਿਲਾ ਬਿਆਨ
ਸੂਤਰਾਂ ਨੇ ਕਿਹਾ, ''ਗ੍ਰਹਿ ਮੰਤਰਾਲੇ ਦੀ ਬੇਨਤੀ 'ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈੱਬ ਲਿੰਕਾਂ ਨੂੰ ਅਸਥਾਈ ਤੌਰ 'ਤੇ 'ਬਲਾਕ' ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।'' ਉਨ੍ਹਾਂ ਕਿਹਾ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ, ਸਨੈਪਚੈਟ ਦੇ ਖਾਤਿਆਂ ਅਤੇ ਲਿੰਕਸ ਅਤੇ ਕੁਝ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ 'ਬਲਾਕ' ਕਰਨ ਦਾ ਹੁਕਮ ਦਿੱਤਾ ਗਿਆ ਹੈ। ਸੂਤਰ ਨੇ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਇਹ ਖਾਤੇ ਬਹਾਲ ਕੀਤੇ ਜਾ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8