ਦੇਸ਼ ''ਚ 179 ਕਰੋੜ ਤੋਂ ਵਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

Wednesday, Mar 09, 2022 - 12:33 PM (IST)

ਦੇਸ਼ ''ਚ 179 ਕਰੋੜ ਤੋਂ ਵਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ 18 ਲੱਖ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 179.33 ਕਰੋੜ ਤੋਂ ਵਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਬੀਤੇ 24 ਘੰਟਿਆਂ 'ਚ ਦੇਸ਼ 'ਚ 18 ਲੱਖ 69 ਹਜ਼ਾਰ 103 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਸਵੇਰੇ 7 ਵਜੇ ਤੱਕ 179 ਕਰੋੜ 33 ਲੱਖ 99 ਹਜ਼ਾਰ 555 ਕੋਰੋਨਾ ਟੀਕੇ ਦਿੱਤੇ ਜਾ ਚੁਕੇ ਹਨ।

PunjabKesari

ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ ਚਾਰ ਹਜ਼ਾਰ 575 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 46 ਹਜ਼ਾਰ 962 ਰਹਿ ਗਈ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.11 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.61 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 7 ਹਜ਼ਾਰ 416 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ ਚਾਰ ਕਰੋੜ 24 ਲੱਖ 13 ਹਜ਼ਾਰ 566 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.69 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ 8 ਲੱਖ 97 ਹਜ਼ਾਰ 904 ਕੋਰੋਨਾ ਟੈਸਟ ਕੀਤੇ ਗਏ ਹਨ। ਇਸ ਦੇ ਨਾਲ ਦੇਸ਼ 'ਚ ਹੁਣ ਤੱਕ ਕੁੱਲ 77 ਕਰੋੜ 52 ਲੱਖ 8 ਹਜ਼ਾਰ 471 ਕੋਰੋਨਾ ਟੈਸਟ ਕੀਤੇ ਜਾ ਚੁਕੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News