ਰਾਹਤ ਭਰੀ ਖ਼ਬਰ : ਦੇਸ਼ ’ਚ 201 ਦਿਨਾਂ ਬਾਅਦ ਕੋਰੋਨਾ ਦੇ 20 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ
Tuesday, Sep 28, 2021 - 11:32 AM (IST)
ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 18795 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਇਨਫੈਕਸ਼ਨ ਦੇ ਰੋਜ਼ਾਨਾ ਮਾਮਲਿਆਂ ਦੇ ਹਿਸਾਬ ਨਾਲ 201 ਦਿਨਾਂ ’ਚ ਸਭ ਤੋਂ ਘੱਟ ਹਨ। ਇਸ ਵਿਚ ਦੇਸ਼ ’ਚ ਸੋਮਵਾਰ ਨੂੰ 1 ਕਰੋੜ 2 ਲੱਖ 22 ਹਜ਼ਾਰ 525 ਲੋਕਾਂ ਨੂੰ ਕੋਰੋਨਾ ਦੀ ਟੀਕੇ ਲਗਾਏ ਗਏ ਅਤੇ ਹੁਣ ਤੱਕ 87 ਕਰੋੜ 7 ਲੱਖ 8 ਹਜ਼ਾਰ 636 ਲੋਕਾਂ ਦੀ ਟੀਕਾਕਰਨ ਕੀਤਾ ਜਾ ਚੁੱਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 18,795 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਨਾਲ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 37 ਲੱਖ 57 ਹਜ਼ਾਰ 481 ਹੋ ਗਿਆ ਹੈ।
ਇਸ ਦੌਰਾਨ 26,030 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3 ਕਰੋੜ 29 ਲੱਖ 58 ਹਜ਼ਾਰ 002 ਹੋ ਗਈ ਹੈ। ਸਰਗਰਮ ਮਾਮਲੇ 7414 ਘੱਟ ਕੇ 2 ਲੱਖ 92 ਹਜ਼ਾਰ 206 ਹੋ ਗਏ ਹਨ। ਉੱਥੇ ਹੀ 179 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4,47,373 ਹੋ ਗਿਆ ਹੈ। ਦੇਸ਼ ’ਚ ਰਿਕਵਰੀ ਦਰ ਵੱਧ ਕੇ 97.81 ਫੀਸਦੀ ਹੋ ਗਈ ਹੈ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 0.87 ’ਤੇ ਆ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ’ਤੇ ਬਰਕਰਾਰ ਹੈ।
ਇਹ ਵੀ ਪੜ੍ਹੋ : ਕੁੰਡਲੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ, ਜਲੰਧਰ ਦਾ ਰਹਿਣ ਵਾਲਾ ਸੀ ਮ੍ਰਿਤਕ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ