ਦਿੱਲੀ ਦੇ ਜੀ.ਬੀ. ਪੰਤ ਹਸਪਤਾਲ ''ਚ ਆਉਣਗੇ 18 ਐਡਵਾਂਸ ਵੈਂਟੀਲੇਟਰ, CM ਕੇਜਰੀਵਾਲ ਨੇ ਦਿੱਤੀ ਮਨਜ਼ੂਰੀ

01/09/2021 1:32:40 AM

ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ਸਿਹਤ ਸੁਵਿਧਾਵਾਂ ਨੂੰ ਬਿਹਤਰ ਕਰਨ ਲਈ 18 ਐਡਵਾਂਸ ਵੈਂਟੀਲੇਟਰ ਖਰੀਦਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਾਰੇ ਜੀਬੀ ਪੰਤ ਹਸਪਤਾਲ ਦੇ ਆਈ.ਸੀ.ਯੂ. ਵਿਭਾਗ 'ਚ ਲਗਾਏ ਜਾਣਗੇ।
ਇਹ ਵੀ ਪੜ੍ਹੋ- ਬੀਬੀ ਪਾਇਲਟ ਰਚਣਗੀਆਂ ਇਤਿਹਾਸ, ਦੁਨੀਆ ਦੇ ਸਭ ਤੋਂ ਲੰਬੇ ਹਵਾਈ ਮਾਰਗ ਤੋਂ ਭਰਨਗੀਆਂ ਉਡਾਣ

ਸੂਬਾ ਸਿਹਤ ਮੰਤਰੀ ਸਤੇਂਦਰ ਜੈਨ ਨੇ ਕੈਬਨਿਟ ਬੈਠਕ 'ਚ ਹੋਏ ਇਸ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਅਗਵਾਈ 'ਚ ਜੀਬੀ ਪੰਤ ਹਸਪਤਾਲ 'ਚ ਨਿਊਰੋ ਸਰਜਰੀ ਵਿਭਾਗ ਦੇ ਆਈ.ਸੀ.ਯੂ. ਲਈ 18 ਐਡਵਾਂਸ ਵੈਂਟੀਲੇਟਰ ਖਰੀਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਾਡੇ ਕੋਲ ਮੌਜੂਦਾ ਵੈਂਟੀਲੇਟਰ ਨਾਲ ਵਾਧੂ ਵੈਂਟੀਲੇਟਰ ਹੋਣ ਭਵਿੱਖ 'ਚ ਜ਼ਿਆਦਾ ਗਿਣਤੀ 'ਚ ਮਰੀਜ਼ਾਂ ਨੂੰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ 'ਚ ਮਦਦ ਮਿਲੇਗੀ।
ਇਹ ਵੀ ਪੜ੍ਹੋ- ਪਾਕਿ ਖੁਫੀਆ ਏਜੰਸੀ ISI ਲਈ ਜਾਸੂਸੀ ਦੇ ਦੋਸ਼ 'ਚ ਫੌਜ ਦਾ ਸਾਬਕਾ ਜਵਾਨ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਆ ਰਹੇ ਹਨ। ਪਿਛਲੇ 24 ਘੰਟੇ 'ਚ ਇਥੇ 444 ਕੋਰੋਨਾ ਪਾਜ਼ੇਟਿਵ ਮਰੀਜ਼ ਮਿਲੇ ਹਨ। ਉਥੇ ਹੀ 823 ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਹੋ ਗਏ ਹਨ, ਜਦਕਿ 10 ਕੋਰੋਨਾ ਇਨਫੈਕਟਿਡ ਮਰੀਜ਼ਾਂ ਦੀ ਮੌਤ ਦੀ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ਅੰਕੜਿਆਂ ਨੂੰ ਕਾਬੂ ਕਰਨ ਲਈ ਸਰਕਾਰ ਨੇ ਜ਼ਿਆਦਾ ਤੋਂ ਜ਼ਿਆਦਾ ਸੈਂਪਲ ਇਕੱਠਾ ਕਰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News