ਭਾਜਪਾ ਦੇ 18 ਵਿਧਾਇਕ ਵਿਧਾਨ ਸਭਾ ਤੋਂ ਮੁਅੱਤਲ, ਮਾਰਸ਼ਲਾਂ ਦੀ ਮਦਦ ਨਾਲ ਕੱਢਿਆ ਗਿਆ ਬਾਹਰ

Thursday, Aug 01, 2024 - 01:08 PM (IST)

ਰਾਂਚੀ (ਭਾਸ਼ਾ)- ਝਾਰਖੰਡ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 18 ਵਿਧਾਇਕਾਂ ਨੂੰ ਵੀਰਵਾਰ ਨੂੰ ਅਣਉੱਚਿਤ ਆਚਰਨ ਕਰਨ ਲਈ 2 ਅਗਸਤ ਦੁਪਹਿਰ 2 ਵਜੇ ਤੱਕ ਵਿਧਾਨ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਇਨ੍ਹਾਂ ਵਿਧਾਇਕਾਂ ਨੂੰ ਮਾਰਸ਼ਲਾਂ ਦੀ ਮਦਦ ਨਾਲ ਸਦਨ ਤੋਂ ਬਾਹਰ ਕੱਢਿਆ ਗਿਆ, ਕਿਉਂਕਿ ਮੁਅੱਤਲ ਤੋਂ ਬਾਅਦ ਇਨ੍ਹਾਂ ਵਿਧਾਇਕਾਂ ਨੇ ਸਦਨ ਤੋਂ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਇਹ ਵਿਧਾਇਕ ਇਕ ਦਿਨ ਪਹਿਲੇ ਵਿਰੋਧੀ ਵਿਧਾਇਕਾਂ ਨੂੰ ਮਾਰਸ਼ਲਾਂ ਦੀ ਮਦਦ ਨਾਲ ਸਦਨ ਤੋਂ ਬਾਹਰ ਕੱਢੇ ਜਾਣ ਦਾ ਵਿਰੋਧ ਕਰ ਰਹੇ ਸਨ। ਇਕ ਦਿਨ ਪਹਿਲੇ ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਲ ਝਾਰਖੰਡ ਸਟੂਡੈਂਟਸ ਯੂਨੀਅਨ (ਆਜਸੂ) ਪਾਰਟੀ ਦੇ ਵਿਧਾਇਕਾਂ ਨੂੰ ਸਦਨ ਤੋਂ ਮਾਰਸ਼ਲਾਂ ਦੀ ਮਦਦ ਤੋਂ ਬਾਹਰ ਕੱਢਿਆ ਗਿਆ ਸੀ।

ਇਨ੍ਹਾਂ ਵਿਧਾਇਕਾਂ ਨੇ ਇਹ ਕਹਿੰਦੇ ਹੋਏ ਆਸਨ ਦੇ ਸਾਹਮਣੇ ਤੋਂ ਹਟਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਹ ਰੁਜ਼ਗਾਰ ਸਮੇਤ ਮੁੱਖ ਮੁੱਦਿਆਂ ਨਾਲ ਜੁੜੇ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਮੁੱਖ ਮੰਤਰੀ ਹੇਮੰਤ ਸੋਰੇਨ ਵਲੋਂ ਨਹੀਂ ਦਿੱਤੇ ਜਾਣ ਦੇ ਵਿਰੋਧ 'ਚ ਉੱਥੇ ਹੀ ਰਾਤ ਬਿਤਾਉਣਗੇ। ਵੀਰਵਾਰ ਨੂੰ ਭਾਜਪਾ ਵਿਧਾਇਕ ਸਦਨ ਦੀ ਬੈਠਕ ਸ਼ੁਰੂ ਹੋਣ ਤੋਂ ਪਹਿਲੇ ਹੀ ਆਸਨ ਦੇ ਸਾਹਮਣੇ ਆ ਕੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਨਾਅਰੇ ਲਗਾਉਣ ਲੱਗੇ। ਉਨ੍ਹਾਂ ਨੂੰ ਕੁਝ ਦਸਤਾਵੇਜ਼ ਪਾੜਦੇ ਵੀ ਦੇਖਿਆ ਗਿਆ। ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲੇ ਸੱਤਾ ਪੱਖ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚ ਬਹਿਸ ਹੁੰਦੀ ਦੇਖੀ ਗਈ। ਕੱਲ੍ਹ ਸਦਨ ਤੋਂ ਬਾਹਰ ਕੱਢੇ ਗਏ ਭਾਜਪਾ ਵਿਧਾਇਕਾਂ ਨੇ ਬੁੱਧਵਾਰ ਦੀ ਰਾਤ ਵਿਧਾਨ ਸਭਾ ਦੀ ਲੌਬੀ 'ਚ ਬਿਤਾਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News