ਦਿੱਲੀ : ਖਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ ਤੋਂ 18 ਉਡਾਣਾਂ ਰੱਦ
01/13/2020 9:35:10 PM
ਨਵੀਂ ਦਿੱਲੀ — ਦਿੱਲੀ ਹਵਾਈ ਅੱਡੇ ਤੋਂ ਸੋਮਵਾਰ ਨੂੰ 18 ਉਡਾਣਾਂ ਨੂੰ ਰੱਦ ਕਰਨਾ ਪਿਆ ਕਿਉਂਕਿ ਜਿਥੇ ਜਹਾਜ਼ਾਂ ਨੇ ਜਾਣਾ ਸੀ ਉਥੇ ਮੌਸਮ ਖਰਾਬ ਸੀ। ਹਵਾਈ ਅੱਡੇ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ।
ਦਿੱਲੀ ਹਵਾਈ ਅੱਡੇ ਦੇ ਅਧਿਕਾਰੀ ਨੇ ਕਿਹਾ, ''ਦਿੱਲੀ ਹਵਾਈ ਅੱਡੇ ਤੋਂ ਉਡਾਣਾਂ 'ਚ ਦੇਰੀ ਦਾ ਵੇਰਵਾ ਇਕੱਠਾ ਕੀਤਾ ਜਾ ਰਿਹਾ ਹੈ।''