ਨਦੀਂ ''ਚ ਪਾਣੀ ਦਾ ਵਹਾਅ ਵਧਣ ਕਾਰਨ ਫਸੇ 18 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ
Monday, Aug 05, 2024 - 01:28 PM (IST)
ਸ਼ਿਵਪੁਰੀ - ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਕੋਲਾਰਸ ਉਪ ਮੰਡਲ ਦੇ ਭਦੋਟਾ ਪਿੰਡ ਨੇੜੇ ਸਿੰਧ ਨਦੀ 'ਤੇ ਬਣ ਰਹੇ ਪੁਲ ਦੇ ਨਿਰਮਾਣ ਕਾਰਜ 'ਚ ਲੱਗੇ ਕਰੀਬ 18 ਮਜ਼ਦੂਰ ਅੱਜ ਤੜਕੇ ਨਦੀ ਦਾ ਪਾਣੀ ਅਚਾਨਕ ਵਧਣ ਕਾਰਨ ਫਸ ਗਏ। ਪ੍ਰਸ਼ਾਸਨ, ਪੁਲਸ ਅਤੇ ਬਚਾਅ ਦਲ ਦੇ ਮੈਂਬਰਾਂ ਨੇ ਰੇਸਕਿਊ ਕਰਕੇ ਉਹਨਾਂ ਨੂੰ ਨਦੀ ਤੋਂ ਸੁਰੱਖਿਅਤ ਬਾਹਰ ਕੱਢ ਲਿਆ। ਮਜ਼ਦੂਰਾਂ ਦੇ ਫਸੇ ਹੋਣ ਦੀ ਸੂਚਨਾ ਮਿਲਣ 'ਤੇ ਕਲੈਕਟਰ ਰਵਿੰਦਰ ਕੁਮਾਰ ਚੌਧਰੀ ਅਤੇ ਐੱਸ.ਪੀ ਅਮਨ ਸਿੰਘ ਰਾਠੌਰ ਵੀ ਮੌਕੇ 'ਤੇ ਪੁੱਜੇ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਇਹ ਵੀ ਪੜ੍ਹੋ - ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ
ਕੋਲਾਰਸ ਦੇ ਉਪਮੰਡਲ ਮਾਲ ਅਧਿਕਾਰੀ ਅਨੂਪ ਸ਼੍ਰੀਵਾਸਤਵ ਨੇ ਦੱਸਿਆ ਕਿ ਨਦੀ ਦਾ ਪਾਣੀ ਅਚਾਨਕ ਵਧਣ ਕਾਰਨ ਪੁਲ ਦੇ ਨਿਰਮਾਣ ਕਾਰਜ 'ਚ ਲੱਗੇ 18 ਮਜ਼ਦੂਰ ਫਸ ਗਏ ਸਨ, ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚੇ ਸੀਨੀਅਰ ਅਧਿਕਾਰੀਆਂ ਨੇ ਸੂਚਨਾ ਦਿੱਤੀ ਹੈ। ਬਰਸਾਤ ਦੇ ਮੌਸਮ ਦੌਰਾਨ ਇਸ ਤਰ੍ਹਾਂ ਦੀ ਸਥਿਤੀ ਦੁਬਾਰਾ ਨਾ ਵਾਪਰੇ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕਰਵਾਇਆ ਖਾਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8