ਦਿੱਲੀ ''ਚ ਅੱਜ ਬੰਦ ਰਹਿਣਗੇ 18 ਮੈਟਰੋ ਸਟੇਸ਼ਨ, DMRC ਨੇ ਦਿੱਤੀ ਜਾਣਕਾਰੀ

Saturday, Jul 25, 2026 - 02:54 AM (IST)

ਦਿੱਲੀ ''ਚ ਅੱਜ ਬੰਦ ਰਹਿਣਗੇ 18 ਮੈਟਰੋ ਸਟੇਸ਼ਨ, DMRC ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ : ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਜਾਣਕਾਰੀ ਦਿੱਤੀ ਹੈ ਕਿ ਸ਼ਨੀਵਾਰ, 25 ਜੁਲਾਈ ਨੂੰ ਰਾਜਧਾਨੀ ਦੇ 18 ਮੈਟਰੋ ਸਟੇਸ਼ਨ ਸਵੇਰੇ 7:30 ਵਜੇ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਇਹ ਫੈਸਲਾ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦੇ ਪ੍ਰਮੁੱਖ ਮਾਰਗਾਂ 'ਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।

DMRC ਅਨੁਸਾਰ ਬੰਦ ਰਹਿਣ ਵਾਲੇ ਸਟੇਸ਼ਨਾਂ ਵਿੱਚ ਲੋਕ ਕਲਿਆਣ ਮਾਰਗ, ਰਾਜੀਵ ਚੌਕ, ਪਟੇਲ ਚੌਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਭਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਸੈਂਟਰਲ ਸਕੱਤਰੇਤ, ITO, ਦਿੱਲੀ ਗੇਟ, ਇੰਦਰਪ੍ਰਸਥ, ਖਾਨ ਮਾਰਕੀਟ, ਜੋਰ ਬਾਗ, ਸ਼ਿਵਾਜੀ ਸਟੇਡੀਅਮ, ਝੰਡੇਵਾਲਾਨ ਅਤੇ ਨਵੀਂ ਦਿੱਲੀ ਮੈਟਰੋ ਸਟੇਸ਼ਨ ਸ਼ਾਮਲ ਹਨ।

ਯਾਤਰੀਆਂ ਦੀ ਸਹੂਲਤ ਲਈ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਭਾਵੇਂ ਇਨ੍ਹਾਂ ਸਟੇਸ਼ਨਾਂ ਦੇ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਰਹਿਣਗੇ, ਪਰ ਰਾਜੀਵ ਚੌਕ, ਮੰਡੀ ਹਾਊਸ ਅਤੇ ਸੈਂਟਰਲ ਸਕੱਤਰੇਤ ਮੈਟਰੋ ਸਟੇਸ਼ਨਾਂ 'ਤੇ ਇੰਟਰਚੇਂਜ (ਲਾਈਨ ਬਦਲਣ) ਦੀ ਸੁਵਿਧਾ ਉਪਲਬਧ ਰਹੇਗੀ।

ਪਿਛਲੇ ਦੋ ਦਿਨਾਂ (ਵੀਰਵਾਰ ਅਤੇ ਸ਼ੁੱਕਰਵਾਰ) ਤੋਂ ਵੀ ਸੈਂਟਰਲ ਦਿੱਲੀ ਵਿੱਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ ਹੈ। ਪੁਲਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਅਤੇ ਮੈਟਰੋ ਸਟੇਸ਼ਨ ਬੰਦ ਹੋਣ ਕਾਰਨ ਲੋਕਾਂ ਨੂੰ ਘੰਟਿਆਂ ਬੱਧੀ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀਆਂ ਨੇ ਦੱਸਿਆ ਕਿ ਮੈਟਰੋ ਬੰਦ ਹੋਣ ਕਾਰਨ ਉਨ੍ਹਾਂ ਦੇ ਸਫਰ ਵਿੱਚ 40 ਤੋਂ 45 ਮਿੰਟ ਦਾ ਵਾਧੂ ਸਮਾਂ ਲੱਗ ਰਿਹਾ ਹੈ। 

DMRC ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਯਾਤਰਾ ਦੀ ਯੋਜਨਾ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਬਣਾਉਣ।
 


author

Inder Prajapati

Content Editor

Related News