ਦੇਸ਼ ''ਚ 180 ਕਰੋੜ ਤੋਂ ਵਧ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ, ਬੀਤੇ 24 ਘੰਟਿਆਂ ''ਚ ਇੰਨੇ ਨਵੇਂ ਮਾਮਲੇ ਆਏ ਸਾਹਮਣੇ

Sunday, Mar 13, 2022 - 11:30 AM (IST)

ਦੇਸ਼ ''ਚ 180 ਕਰੋੜ ਤੋਂ ਵਧ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ, ਬੀਤੇ 24 ਘੰਟਿਆਂ ''ਚ ਇੰਨੇ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ 20 ਲੱਖ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 180.13 ਕਰੋੜ ਤੋਂ ਵਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 20 ਲੱਖ 13 ਹਜ਼ਾਰ 275 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਐਤਵਾਰ ਸਵੇਰੇ 7 ਵਜੇ ਤੱਕ 180 ਕਰੋੜ 13 ਲੱਖ 23 ਹਜ਼ਾਰ 547 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਬੀਤੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 3 ਹਜ਼ਾਰ 116 ਨਵੇਂ ਮਰੀਜ਼ ਸਾਹਮਣੇ ਆਏ ਹਨ।

PunjabKesari

ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਕੋਰੋਨਾ ਰੋਗੀਆਂ ਦੀ ਗਿਣਤੀ 38 ਹਜ਼ਾਰ 69 ਰਹਿ ਗਈ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.09 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.41 ਫੀਸਦੀ ਹੋ ਗਿਆ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 5 ਹਜ਼ਾਰ 559 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 24 ਲੱਖ 37 ਹਜ਼ਾਰ 72 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.71 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 7 ਲੱਖ 61 ਹਜ਼ਾਰ 737 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਹੁਣ ਤੱਕ ਕੁੱਲ 77 ਕਰੋੜ 77 ਲੱਖ 58 ਹਜ਼ਾਰ 414 ਕੋਰੋਨਾ ਟੈਸਟ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News