ਦੇਸ਼ ''ਚ 182 ਕਰੋੜ ਤੋਂ ਵਧ ਲੋਕਾਂ ਨੂੰ ਕੋਰੋਨਾ ਟੀਕੇ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

Friday, Mar 25, 2022 - 12:52 PM (IST)

ਦੇਸ਼ ''ਚ 182 ਕਰੋੜ ਤੋਂ ਵਧ ਲੋਕਾਂ ਨੂੰ ਕੋਰੋਨਾ ਟੀਕੇ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 182.55 ਕਰੋੜ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਅੱਜ ਯਾਨੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੱਕ 182 ਕਰੋੜ 55 ਲੱਕ 75 ਹਜ਼ਾਰ 126 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ ਇਕ ਹਜ਼ਾਰ 685 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 21 ਹਜ਼ਾਰ 530 ਰਹਿ ਗਈ ਹੈ।

ਇਹ ਵੀ ਪੜ੍ਹੋ : ਨੂੰਹ ਨੇ ਸਹੁਰੇ ਦੀਆਂ ਗੰਦੀਆਂ ਆਦਤਾਂ ਤੋਂ ਤੰਗ ਆ ਕੇ ਦੰਦਾਂ ਨਾਲ ਵੱਢਿਆ ਪ੍ਰਾਈਵੇਟ ਪਾਰਟ

ਇਹ ਸੰਕ੍ਰਮਿਤ ਮਾਮਲਿਆਂ ਦਾ 0.05 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.24 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 2 ਹਜ਼ਾਰ 499 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 24 ਲੱਖ 78 ਹਜ਼ਾਰ 87 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 6 ਲੱਖ 91 ਹਜ਼ਾਰ 425 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਹੁਣ ਤੱਕ ਕੁੱਲ 78 ਕਰੋੜ 56 ਲੱਖ 44 ਹਜ਼ਾਰ 225 ਕੋਰੋਨਾ ਟੈਸਟ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News