ਯੂਕ੍ਰੇਨ ’ਚ ਫਸੇ 182 ਭਾਰਤੀਆਂ ਦੀ ਵਤਨ ਵਾਪਸੀ, ਬੁਖਾਰੈਸਟ ਦੇ ਰਸਤਿਓਂ ਪਹੁੰਚੇ ਮੁੰਬਈ

Sunday, Mar 06, 2022 - 12:20 PM (IST)

ਯੂਕ੍ਰੇਨ ’ਚ ਫਸੇ 182 ਭਾਰਤੀਆਂ ਦੀ ਵਤਨ ਵਾਪਸੀ, ਬੁਖਾਰੈਸਟ ਦੇ ਰਸਤਿਓਂ ਪਹੁੰਚੇ ਮੁੰਬਈ

ਮੁੰਬਈ– ਜੰਗ ਪ੍ਰਭਾਵਿਤ ਯੂਕ੍ਰੇਨ ’ਚ ਫਸੇ 182 ਭਾਰਤੀਆਂ ਨੂੰ ਬੁਖਾਰੈਸਟ ਤੋਂ ਲੈ ਕੇ ਏਅਰ ਇੰਡੀਆ ਦਾ ਜਹਾਜ਼ ਸ਼ਨੀਵਾਰ ਦੇਰ ਰਾਤ ਮੁੰਬਈ ਪਹੁੰਚਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਕਪਿਲ ਪਾਟਿਲ ਨੇ ਸ਼ਨੀਵਾਰ ਦੇਰ ਰਾਤ 12 ਵਜੇ ਕੇ 50 ਮਿੰਟ ’ਤੇ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ IX-1202 ਦੇ ਹਵਾਈ ਅੱਡੇ ’ਤੇ ਉਤਰਨ ਮਗਰੋਂ ਉਸ ’ਚ ਸਵਾਰ ਯਾਤਰੀਆਂ ਦਾ ਸਵਾਗਤ ਕੀਤਾ। 

ਇਹ ਵੀ ਪੜ੍ਹੋ: ਕਸ਼ਮੀਰ ’ਚ ਰਹਿਣ ਵਾਲੀ ਯੂਕ੍ਰੇਨੀ ਕੁੜੀ ਨੇ PM ਮੋਦੀ ਨੂੰ ਲਾਈ ਗੁਹਾਰ, ਕਿਹਾ- ਖਤਰੇ ’ਚ ਪੇਕੇ, ਮਦਦ ਕਰੋ ਸਰਕਾਰ

ਪਾਟਿਲ ਨੇ ਯਾਤਰੀਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਤਕ ਜੰਗ ਪ੍ਰਭਾਵਿਤ ਯੂਕ੍ਰੇਨ ਤੋਂ ਸਾਰੇ ਭਾਰਤੀਆਂ ਦੀ ਨਿਕਾਸੀ ਨਹੀਂ ਹੋ ਜਾਂਦੀ, ਉਦੋਂ ਤਕ ਮੁਹਿੰਮ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਯੂਕ੍ਰੇਨ ਦਾ ਹਵਾਈ ਖੇਤਰ ਰੂਸ ਦੀ ਫ਼ੌਜੀ ਕਾਰਵਾਈ ਤੋਂ ਬਾਅਦ 24 ਫਰਵਰੀ ਤੋਂ ਹੀ ਬੰਦ ਹੈ ਅਤੇ ਭਾਰਤ ਆਪਣੇ ਨਾਗਰਿਕਾਂ ਨੂੰ ਰੋਮਾਨੀਆ, ਹੰਗਰੀ ਅਤੇ ਪੋਲੈਂਡ ਦੇ ਰਸਤਿਓਂ ਵਿਸ਼ੇਸ਼ ਜਹਾਜ਼ਾਂ ਜ਼ਰੀਏ ਵਾਪਸ ਲਿਆ ਰਿਹਾ ਹੈ।

ਇਹ ਵੀ ਪੜ੍ਹੋ: ਰੂਸ-ਯੂਕ੍ਰੇਨ ਜੰਗ: ਹਮਲੇ ’ਚ ਮਾਰੇ ਗਏ ਭਾਰਤੀ ਮੁੰਡੇ ਨਵੀਨ ਨੇ ਵੀਡੀਓ ਕਾਲਿੰਗ ’ਤੇ ਪਿਤਾ ਨੂੰ ਆਖੇ ਸਨ ਇਹ ਆਖ਼ਰੀ ਸ਼ਬਦ

ਦੱਸ ਦੇਈਏ ਕਿ ਰੂਸ ਨੇ ਯੂਕ੍ਰੇਨ ਦੇ ਵੱਖ-ਵੱਖ ਖੇਤਰਾਂ ਡੋਨੇਟਸਕ ਅਤੇ ਲੁਹਾਨਸਕ ਨੂੰ ਸੁਤੰਤਰ ਸੰਸਥਾਵਾਂ ਦੇ ਰੂਪ ’ਚ ਮਾਨਤਾ ਦਿੱਤੀ। ਜਿਸ ਦੇ ਤਿੰਨ ਦਿਨ ਬਾਅਦ ਰੂਸੀ ਫ਼ੌਜ ਨੇ 24 ਫਰਵਰੀ ਨੂੰ ਯੂਕ੍ਰੇਨ ’ਚ ਫੌਜੀ ਕਾਰਵਾਈ ਸ਼ੁਰੂ ਕੀਤੀ। ਹੁਣ ਯੂਕ੍ਰੇਨ ’ਚ ਲਗਾਤਾਰ ਰੂਸੀ ਹਮਲੇ ਹੋ ਰਹੇ ਹਨ। ਹੁਣ ਤੱਕ ਵੱਡੀ ਗਿਣਤੀ ’ਚ ਲੋਕ ਮਾਰੇ ਗਏ ਹਨ।

ਇਹ ਵੀ ਪੜ੍ਹੋ: ਯੂਕ੍ਰੇਨ 'ਚ ਫਸੇ 210 ਭਾਰਤੀਆਂ ਨੂੰ ਲੈ ਕੇ ਹਵਾਈ ਫ਼ੌਜ ਦੀ ਫਲਾਈਟ ਹਿੰਡਨ ਏਅਰਬੇਸ ਪਹੁੰਚੀ

 


author

Tanu

Content Editor

Related News