ਦੇਸ਼ ''ਚ 183 ਕਰੋੜ ਤੋਂ ਵਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

Monday, Mar 28, 2022 - 11:22 AM (IST)

ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 183.26 ਕਰੋੜ ਤੋਂ ਵਧ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸੋਮਵਾਰ ਨੂੰ ਦੱਸਿਆ ਕਿ ਅੱਜ ਯਾਨੀ ਸੋਮਵਾਰ ਸਵੇਰੇ 7 ਵਜੇ ਤੱਕ 183 ਕਰੋੜ 26 ਲੱਖ 35 ਹਜ਼ਾਰ 673 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ ਇਕ ਹਜ਼ਾਰ 270 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 15 ਹਜ਼ਾਰ 859 ਰਹਿ ਗਈ ਹੈ।

PunjabKesari

ਇਹ ਸੰਕ੍ਰਮਿਤ ਮਾਮਲਿਆਂ ਦਾ 0.04 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.29 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ ਇਕ ਹਜ਼ਾਰ 567 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 24 ਲੱਖ 83 ਹਜ਼ਾਰ 829 ਲੋਕ ਕੋਰੋਨਾ ਤੋਂ ਉਭਰ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.75 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 4 ਲੱਖ 32 ਹਜ਼ਾਰ 389 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਹੁਣ ਤੱਕ ਕੁੱਲ 78 ਕਰੋੜ 73 ਲੱਖ 55 ਹਜ਼ਾਰ 354 ਕੋਰੋਨਾ ਟੈਸਟ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News