ਦੇਸ਼ ''ਚ ਹੁਣ ਤੱਕ 185 ਕਰੋੜ ਤੋਂ ਵਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਇਕ ਹਜ਼ਾਰ ਤੋਂ ਵਧ ਨਵੇਂ ਮਾਮਲੇ ਆਏ ਸਾਹਮਣੇ

Friday, Apr 08, 2022 - 11:13 AM (IST)

ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 185.38 ਕਰੋੜ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਸਵੇਰੇ 7 ਵਜੇ ਤੱਕ 185 ਕਰੋੜ 38 ਲੱਖ 88 ਹਜ਼ਾਰ 663 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 1033 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 11 ਹਜ਼ਾਰ 492 ਰਹਿ ਗਈ ਹੈ।

PunjabKesari

ਇਹ ਸੰਕ੍ਰਮਿਤ ਮਾਮਲਿਆਂ ਦਾ 0.03 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.24 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ ਇਕ ਹਜ਼ਾਰ 213 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 25 ਲੱਖ 2 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.76 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਚਾਰ ਲੱਖ 53 ਹਜ਼ਾਰ 582 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਹੁਣ ਤੱਕ ਕੁੱਲ 79 ਕਰੋੜ 29 ਲੱਖ 33 ਕੋਰੋਨਾ ਟੈਸਟ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News