3 ਸਾਲਾਂ ''ਚ 185 ਬਾਹਰੀ ਲੋਕਾਂ ਨੇ ਜੰਮੂ-ਕਸ਼ਮੀਰ ''ਚ ਖਰੀਦੀ ਜ਼ਮੀਨ: ਕੇਂਦਰ ਸਰਕਾਰ

Wednesday, Apr 05, 2023 - 04:58 PM (IST)

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਪਿਛਲੇ 3 ਸਾਲਾਂ ਦੌਰਾਨ 185 ਬਾਹਰੀ ਲੋਕਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ ਜ਼ਮੀਨ ਖਰੀਦੀ ਹੈ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇਕ ਸਵਾਲ ਦੇ ਲਿਖਤੀ ਜਵਾਬ 'ਚ ਇਹ ਜਾਣਕਾਰੀ ਦਿੱਤੀ। 

ਨਿਤਿਆਨੰਦ ਰਾਏ ਨੇ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਮੁਤਾਬਕ 2020, 2021 ਅਤੇ 2022 ਦੌਰਾਨ ਕੁੱਲ 185 ਲੋਕਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਜ਼ਮੀਨ ਖਰੀਦੀ ਹੈ। ਰਾਏ ਨੇ ਦੱਸਿਆ ਕਿ 2020 'ਚ ਇਕ ਬਾਹਰੀ ਵਿਅਕਤੀ ਨੇ ਜੰਮੂ-ਕਸ਼ਮੀਰ ਵਿਚ ਜ਼ਮੀਨ ਖਰੀਦੀ ਜਦਕਿ 2021 'ਚ 57 ਅਤੇ 2022 'ਚ 127 ਲੋਕਾਂ ਨੇ ਜ਼ਮੀਨ ਖਰੀਦੀ।

ਨਿਤਿਆਨੰਦ ਰਾਏ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪਿਛਲੇ ਤਿੰਨ ਸਾਲਾਂ ਦੌਰਾਨ ਕਿਸੇ ਵੀ ਬਾਹਰੀ ਵਿਅਕਤੀ ਨੇ ਉੱਥੇ ਜ਼ਮੀਨ ਨਹੀਂ ਖਰੀਦੀ ਹੈ। ਇਸ ਸਮੇਂ ਦੌਰਾਨ ਬਹੁ-ਰਾਸ਼ਟਰੀ ਕੰਪਨੀਆਂ ਸਮੇਤ ਕਿਸੇ ਵੀ ਭਾਰਤੀ ਕੰਪਨੀ ਨੇ ਲੱਦਾਖ ਵਿਚ ਨਿਵੇਸ਼ ਨਹੀਂ ਕੀਤਾ ਹੈ। ਰਾਏ ਨੇ ਕਿਹਾ ਕਿ ਬਹੁ-ਰਾਸ਼ਟਰੀ ਕੰਪਨੀਆਂ ਸਮੇਤ 1,559 ਭਾਰਤੀ ਕੰਪਨੀਆਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਜੰਮੂ-ਕਸ਼ਮੀਰ 'ਚ ਨਿਵੇਸ਼ ਕੀਤਾ ਹੈ।


Tanu

Content Editor

Related News