ਦੇਸ਼ ''ਚ ਹੁਣ ਤੱਕ 186 ਕਰੋੜ ਤੋਂ ਵਧ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ

04/15/2022 12:11:59 PM

ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 186.30 ਕਰੋੜ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 186 ਕਰੋੜ 30 ਲੱਖ 62 ਹਜ਼ਾਰ 546 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 949 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 11 ਹਜ਼ਾਰ 191 ਰਹਿ ਗਈ ਹੈ।

PunjabKesari

ਇਹ ਸੰਕ੍ਰਮਿਤ ਮਾਮਲਿਆਂ ਦਾ 0.03 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.26 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 810 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 25 ਲੱਖ 7 ਹਜ਼ਾਰ 38 ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.76 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 3 ਲੱਖ 67 ਹਜ਼ਾਰ 213 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 83 ਕਰੋੜ 11 ਲੱਖ 77 ਹਜ਼ਾਰ 370 ਕੋਰੋਨਾ ਟੈਸਟ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News