ਪੁਲਵਾਮਾ ਹਮਲੇ ਦੇ ਰੋਸ ਵਜੋਂ 18 ਫਰਵਰੀ ਨੂੰ ਵਪਾਰੀਆਂ ਦਾ ਭਾਰਤ ਬੰਦ

02/16/2019 1:27:07 AM

ਨਵੀਂ ਦਿੱਲੀ— ਪੁਲਵਾਮਾ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਦੇ ਵਪਾਰੀਆਂ ਨੇ 18 ਫਰਵਰੀ ਨੂੰ ਭਾਰਤ ਵਿਚ ਵਾਪਰ ਬੰਦ ਰੱਖਣ ਦਾ ਐਲਾਣ ਕੀਤਾ ਹੈ। ਇਸ ਸਬੰਧੀ ਸੀ. ਏ. ਆਈ. ਟੀ. (ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼) ਵਲੋਂ ਇਹ ਐਲਾਣ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੀ ਚੌਕੀ 'ਚ ਅੱਤਵਾਦੀ ਹਮਲਾ ਕੀਤਾ ਗਿਆ। ਇਸ ਹਮਲੇ 'ਚ ਸੀ.ਆਰ.ਪੀ.ਐੱਫ. ਦੇ ਲਗਭਗ 44 ਜਵਾਨ ਸ਼ਹੀਦ ਹੋ ਗਏ। ਹਮਲੇ ਤੋਂ ਬਾਅਦ ਦੇਸ਼ ਭਰ 'ਚ ਸ਼ੁੱਕਰਵਾਰ ਨੂੰ ਜਿੱਥੇ ਪਾਕਿਸਤਾਨ ਖਿਲਾਫ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸਾਰੇ ਵਰਗਾਂ ਦੇ ਲੋਕਾਂ ਨੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ। ਦੇਸ਼ ਭਰ 'ਚ ਥਾਂ-ਥਾਂ 'ਪਾਕਿਸਤਾਨ ਮੁਦਰਾਬਾਦ' ਦੇ ਨਾਅਰੇ ਵੀ ਲਗਾਏ ਗਏ। ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਲਈ ਪਾਕਿਸਤਾਨ ਦੇ ਖਿਲਾਫ ਦੇਸ਼ ਭਰ 'ਚ ਗੁੱਸੇ ਦਾ ਮਾਹੌਲ ਹੈ। ਕਈ ਸੰਗਠਨਾਂ ਨੇ ਵੀ ਇਸ ਕਾਇਰਾ ਵਾਲੀ ਹਰਕਤ ਦਾ ਪੁਰਜੋਰ ਵਿਰੋਧ ਕੀਤਾ। ਇਸ ਦੇ ਨਾਲ ਹੀ ਮੰਗ ਕੀਤੀ ਕਿ ਪਾਕਿਸਤਾਨ ਅਤੇ ਅੱਤਵਾਦ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਇਕ ਪ੍ਰੈਸ ਚੈਨਲ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਇਸ ਦੁਖ ਦੀ ਘੜੀ 'ਚ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ ਅਤੇ ਅਸੀਂ ਦੇਸ਼ ਦੀ ਸਰਕਾਰ ਅਤੇ ਸੇਨਾ ਦੇ ਨਾਲ ਖੜੇ ਹਾਂ।
ਉੱਥੇ ਹੀ ਸ਼ੁੱਕਰਵਾਰ ਨੂੰ ਸਵੇਰੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਕੇਂਦਰੀ ਸੁਰੱਖਿਆ ਕਮੇਟੀ ਦੀ ਬੈਠਕ ਹੋਈ, ਜਿਸ 'ਚ ਭਾਰਤ ਨੇ ਪਾਕਿਸਤਾਨ ਤੋਂ ਮੋਸਟ ਫੇਵਰ ਨੈਸ਼ਨ (mfn) ਦਾ ਕਰਜ਼ਾ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਬੈਠਕ 'ਚ ਪਾਕਿਸਤਾਨ ਦੇ ਖਿਲਾਫ ਕਈ ਫੈਸਲੇ ਲਏ ਗਏ।


Related News