ਪਾਨੀਪਤ ''ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਦੀ ਪੁਸ਼ਟੀ, ਸੂਬੇ ''ਚ ਵਧੀ ਗਿਣਤੀ

03/27/2020 5:58:37 PM

ਚੰਡੀਗੜ੍ਹ-ਹਰਿਆਣਾ 'ਚ ਅੱਜ ਭਾਵ ਸ਼ੁੱਕਰਵਾਰ ਨੂੰ ਇਕ ਹੋਰ ਕੋਰੋਨਾਵਾਇਰਸ ਪਾਜ਼ੀਟਿਵ ਮਾਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਹੁਣ ਇੱਥੇ ਗਿਣਤੀ ਵਧ ਕੇ 19 ਤੱਕ ਪਹੁੰਚ ਗਈ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਪਾਨੀਪਤ 'ਚ ਕੋਰੋਨਾ ਦਾ ਇਕ ਹੋਰ ਮਰੀਜ਼ ਪਾਜ਼ੀਟਿਵ ਮਿਲਣ ਕਾਰਨ ਜ਼ਿਲੇ 'ਚੋਂ ਇਹ ਚੌਥਾ ਮਾਮਲਾ ਪਾਜ਼ੀਟਿਵ ਮਿਲਿਆ ਹੈ। ਇਸ ਤੋਂ ਪਹਿਲਾਂ ਗੁਰੂਗ੍ਰਾਮ 'ਚੋਂ 10, ਫਰੀਦਾਬਾਦ ਤੋਂ 2 ਅਤੇ ਸੋਨੀਪਤ, ਪੰਚਕੂਲਾ, ਪਲਵਲ ਤੋਂ 1-1 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ।

ਦੱਸਣਯੋਗ ਹੈ ਕਿ ਸੂਬੇ 'ਚ ਜਿੱਥੇ ਬੁੱਧਵਾਰ ਨੂੰ ਮੇਦਾਂਤਾ ਹਸਪਤਾਲ 'ਚ ਨਰਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਉੱਥੇ ਵੀਰਵਾਰ ਨੂੰ 3 ਨੈਗੇਟਿਵ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਮੇਦਾਂਤਾ ਹਸਪਤਾਲ ਦੀ ਨਰਸ ਦੇ ਪੂਰੇ ਪਰਿਵਾਰ ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ। ਉਸ ਦੇ ਘਰ ਦੇ ਬਾਹਰ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ।

ਇਹ ਵੀ ਦੱਸਿਆ ਜਾਂਦਾ ਹੈ ਕਿ ਦੇਸ਼ 'ਚ ਜਾਰੀ ਲਾਕਡਾਊਨ ਦੌਰਾਨ ਵੀ ਦਿਨੋ-ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਹੁਣ ਤੱਕ ਦੇਸ਼ 'ਚ 724 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਜਦਕਿ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।


Iqbalkaur

Content Editor

Related News