ਕੋਲਕਾਤਾ ਦੇ ਆਰਜੀ ਕਰ ਹਸਪਤਾਲ ''ਚ ਭੰਨ-ਤੋੜ ਦੇ ਮਾਮਲੇ ''ਚ 19 ਲੋਕ ਗ੍ਰਿਫ਼ਤਾਰ

Friday, Aug 16, 2024 - 11:48 AM (IST)

ਕੋਲਕਾਤਾ ਦੇ ਆਰਜੀ ਕਰ ਹਸਪਤਾਲ ''ਚ ਭੰਨ-ਤੋੜ ਦੇ ਮਾਮਲੇ ''ਚ 19 ਲੋਕ ਗ੍ਰਿਫ਼ਤਾਰ

ਕੋਲਕਾਤਾ (ਭਾਸ਼ਾ)- ਕੋਲਕਾਤਾ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਭੰਨ-ਤੋੜ ਅਤੇ ਹਿੰਸਾ ਦੇ ਮਾਮਲੇ 'ਚ ਹੁਣ ਤੱਕ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਸ਼ਹਿਰ ਦੀ ਇਕ ਅਦਾਲਤ ਨੇ 22 ਅਗਸਤ ਤੱਕ ਪੁਲਸ ਹਿਰਾਸਤ 'ਚ ਭੇਜ ਦਿੱਤਾ ਹੈ। ਅਣਪਛਾਤੇ ਬਦਮਾਸ਼ਾਂ ਨੇ ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਕੰਪਲੈਕਸ 'ਚ ਦਾਖ਼ਲ ਹੋ ਕੇ ਉਸ ਦੇ ਕੁਝ ਹਿੱਸਿਆਂ 'ਚ ਭੰਨ-ਤੋੜ ਕੀਤੀ। ਇਸੇ ਹਸਪਤਾਲ 'ਚ ਪਿਛਲੇ ਹਫ਼ਤੇ ਮਹਿਲਾ ਡਾਕਟਰ ਦੀ ਲਾਸ਼ ਮਿਲੀ ਸੀ। ਹਸਪਤਾਲ 'ਚ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਫਿਰ ਉਸ ਦਾ ਕਤਲ ਕੀਤੇ ਜਾਣ ਦੀ ਘਟਨਾ ਦੇ ਵਿਰੋਧ 'ਚ ਔਰਤਾਂ ਦੇ ਵਿਰੋਧ ਪ੍ਰਦਰਸ਼ਨ ਦਰਮਿਆਨ ਅੱਧੀ ਰਾਤ ਨੂੰ ਇਹ ਭੰਨ-ਤੋੜ ਕੀਤੀ ਗਈ।

ਇਸ ਦੌਰਾਨ ਕੁਝ ਪੁਲਸ ਮੁਲਾਜ਼ਮਾਂ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ। ਟਰੇਨੀ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਫਿਰ ਉਸ ਦੇ ਕਤਲ ਦੀ ਘਟਨਾ ਦੇ ਵਿਰੋਧ 'ਚ ਸਰਕਾਰੀ ਸਿਹਤ ਕੇਂਦਰਾਂ ਅਤੇ ਹਸਪਤਾਲਾਂ 'ਚ ਜੂਨੀਅਰ ਡਾਕਟਰ ਦੀ ਹੜਤਾਲ ਸ਼ੁੱਕਰਵਾਰ ਨੂੰ ਵੀ ਜਾਰੀ ਰਹੀ। ਪ੍ਰਦਰਸ਼ਨ ਕਰ ਰਹੇ ਡਾਕਟਰ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੇ ਜਾਣ ਅਤੇ ਕੰਮ ਵਾਲੀ ਜਗ੍ਹਾ 'ਤੇ ਸੁਰੱਖਿਆ ਵਧਾਉਣ ਦੀ ਮੰਗ ਕਰ ਰਹੇ ਹਨ। ਵਿਰੋਧੀ ਦਲਾਂ ਨੇ ਪੁਲਸ 'ਤੇ ਦੋਸ਼ ਲਗਾਇਆ ਹੈ ਕਿ ਜਦੋਂ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਭੰਨ-ਤੋੜ ਅਤੇ ਹਿੰਸਾ ਹੋਈ ਤਾਂ ਪੁਲਸ ਨੇ ਉੱਚਿਤ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਸ਼ਾਮ ਕਿਹਾ ਸੀ ਕਿ ਹਸਪਤਾਲ ਦੇ ਐਮਰਜੈਂਸੀ ਵਾਰਡ ਦੀ 2 ਮੰਜ਼ਲਾਂ 'ਚ ਭੰਨ-ਤੋੜ ਕੀਤੀ ਗਈ, ਦਵਾਈਆਂ ਲੁੱਟ ਲਈਆਂ ਗਈਆਂ ਅਤੇ ਬੁਨਿਆਦੀ ਢਾਂਚੇ ਤੇ ਉਪਕਰਣਾਂ ਨੂੰ ਨੁਕਸਾਨ ਪਹੁੰਚਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News