CM ਸ਼ਿੰਦੇ, ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ 19 ਸਾਲਾ ਵਿਦਿਆਰਥੀ ਗ੍ਰਿਫ਼ਤਾਰ

02/24/2024 5:40:15 PM

ਮੁੰਬਈ- ਮੁੰਬਈ ਦੀ ਅਪਰਾਧ ਸ਼ਾਖਾ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਨ੍ਹਾਂ ਦੇ ਪੁੱਤਰ ਅਤੇ ਸੰਸਦ ਮੈਂਬਰ ਸ਼੍ਰੀਕਾਂਤ ਸ਼ਿੰਦੇ ਨੂੰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਪੁਣੇ ਤੋਂ ਇਕ 19 ਸਾਲਾ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁੰਬਈ ਪੁਲਸ ਮੁਤਾਬਕ ਮੁਲਜ਼ਮ ਦੀ ਪਛਾਣ ਸ਼ੁਭਮ ਵਰਕਡ ਦੇ ਰੂਪ 'ਚ ਕੀਤੀ ਗਈ ਹੈ। ਜੋ ਫਸਟ ਈਅਰ ਦਾ ਵਿਦਿਆਰਥੀ ਹੈ, ਜੋ ਨਾਂਦੇੜ ਜ਼ਿਲ੍ਹੇ ਦਾ ਮੂਲ ਨਿਵਾਸੀ ਹੈ ਅਤੇ ਪੁਣੇ 'ਚ ਪੜ੍ਹਦਾ। 

ਪੁਲਸ ਨੇ ਜਾਣਕਾਰੀ ਸਾਂਝਾ ਕਰਦਿਆਂ ਕਿਹਾ ਕਿ ਸ਼ੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਸੰਸਦ ਮੈਂਬਰ ਸ਼੍ਰੀਕਾਂਤ ਸ਼ਿੰਦੇ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ 19 ਸਾਲਾ ਵਿਦਿਆਰਥੀ ਸ਼ੁਭਮ ਵਰਕਡ ਨੇ 11 ਫਰਵਰੀ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਪੋਸਟ ਸਾਂਝੀ ਕੀਤੀ ਸੀ। ਇਸ ਪੋਸਟ ਨੂੰ ਦੇਖਣ ਤੋਂ ਬਾਅਦ ਮੁੰਬਈ ਪੁਲਸ ਨੇ ਤੁਰੰਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਮੁੰਬਈ ਕ੍ਰਾਈਮ ਬ੍ਰਾਂਚ ਨੇ ਕਾਰਵਾਈ ਕੀਤੀ ਅਤੇ ਦੋਸ਼ੀ ਦੇ IP ਐਡਰੈੱਸ ਨੂੰ ਟਰੇਸ ਕੀਤਾ, ਜਿਸ ਨੇ ਉਸ ਦੀ ਜੀਮੇਲ ਆਈਡੀ, ਮੋਬਾਈਲ ਨੰਬਰ ਅਤੇ ਉਸ ਦੀ ਲੋਕੇਸ਼ਨ ਨੂੰ ਲਿੰਕ ਕੀਤਾ ਸੀ। ਇਸ ਤੋਂ ਬਾਅਦ ਕ੍ਰਾਈਮ ਇਨਵੈਸਟੀਗੇਸ਼ਨ ਡਿਪਾਰਟਮੈਂਟ ਦੀ ਟੀਮ ਪੁਣੇ ਪਹੁੰਚੀ ਅਤੇ ਵਰਕਡ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਕਿਹਾ ਕਿ ਅਸੀਂ  IPC ਦੀ ਧਾਰਾ 506 (2) ਅਤੇ 505 (1) (ਬੀ) ਦੇ ਤਹਿਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Tanu

This news is Content Editor Tanu