34 ਸਾਲਾ ਜਨਾਨੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ''ਚ 19 ਸਾਲਾ ਨੌਜਵਾਨ ਗ੍ਰਿਫਤਾਰ

Saturday, Sep 05, 2020 - 01:04 AM (IST)

34 ਸਾਲਾ ਜਨਾਨੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ''ਚ 19 ਸਾਲਾ ਨੌਜਵਾਨ ਗ੍ਰਿਫਤਾਰ

ਹੈਦਰਾਬਾਦ - ਹੈਦਰਾਬਾਦ 'ਚ ਇੱਕ 19 ਸਾਲਾ ਨੌਜਵਾਨ ਨੂੰ ਇੱਕ 34 ਸਾਲਾ ਜਨਾਨੀ ਨਾਲ ਵਿਆਹ ਕਰਨ ਦਾ ਵਾਅਦਾ ਕਰਕੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਨਾਨੀ ਨੇ 2 ਸਤੰਬਰ ਨੂੰ ਪੁਲਸ ਸ਼ਿਕਾਇਤ ਦਰਜ ਕਰਵਾਈ ਸੀ ਜਿਸ 'ਚ ਕਿਹਾ ਗਿਆ ਸੀ ਕਿ ਨੌਜਵਾਨ ਨੇ ਉਸ ਨਾਲ ਦੋਸਤੀ ਕੀਤੀ, ਇਹ ਕਹਿੰਦੇ ਹੋਏ ਕਿ ਉਹ ਉਸ ਨਾਲ ਵਿਆਹ ਕਰੇਗਾ। ਬਾਅਦ 'ਚ, ਉਸਨੇ ਛੇ ਮਹੀਨੇ ਪਹਿਲਾਂ ਉਸ ਨੂੰ ਇੱਕ ਕਿਰਾਏ ਦੇ ਕਮਰੇ 'ਚ ਬੁਲਾਇਆ, ਜਿੱਥੇ ਉਸ ਨੇ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਬਣਾਏ। ਇਸ ਤੋਂ ਬਾਅਦ, ਨੌਜਵਾਨ ਨੇ ਵਿਆਹ ਦੇ ਬੰਧਨ 'ਚ ਬੱਝਣ ਤੋਂ ਇਨਕਾਰ ਕਰ ਦਿੱਤਾ ਅਤੇ ਵਿਆਹ ਦੀ ਜਿੱਦ ਕਰਨ 'ਤੇ ਉਸ ਨੂੰ ਗੰਭੀਰ ਨਤੀਜਾ ਭੁਗਤਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਜਨਾਨੀ ਨੇ ਇੱਥੇ ਸ਼ਿਕਾਇਤ ਦਰਜ ਕਰਵਾਈ।


author

Inder Prajapati

Content Editor

Related News