ਦੇਸ਼ ''ਚ ਕੋਰੋਨਾ ਟੀਕਾਕਰਨ 190 ਕਰੋੜ ਦੇ ਪਾਰ, 3800 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Saturday, May 07, 2022 - 10:39 AM (IST)

ਦੇਸ਼ ''ਚ ਕੋਰੋਨਾ ਟੀਕਾਕਰਨ 190 ਕਰੋੜ ਦੇ ਪਾਰ, 3800 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 190 ਕਰੋੜ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਸ਼ਨੀਵਾਰ ਸਵੇਰੇ 7 ਵਜੇ ਤੱਕ 190 ਕਰੋੜ 94 ਹਜ਼ਾਰ 982 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 3805 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 20 ਹਜ਼ਾਰ 303 ਹੋ ਗਈ ਹੈ। ਇਹ ਸਰਗਰਮ ਮਾਮਲਿਆਂ ਦਾ 0.05 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.78 ਫੀਸਦੀ ਹੋ ਗਈ ਹੈ।

PunjabKesari

ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 3168 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 25 ਲੱਖ 54 ਹਜ਼ਾਰ 416 ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.74 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 4 ਲੱਖ 87 ਹਜ਼ਾਰ 544 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 84 ਕਰੋੜ ਤਿੰਨ ਲੱਖ 32 ਹਜ਼ਾਰ 469 ਕੋਰੋਨਾ ਟੈਸਟ ਕੀਤੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News