ਦੇਸ਼ ''ਚ ਹੁਣ ਤੱਕ 191 ਕਰੋੜ ਤੋਂ ਵੱਧ ਲੱਗੇ ਟੀਕੇ, ਕੋਰੋਨਾ ਦੇ 2858 ਨਵੇਂ ਮਾਮਲੇ ਆਏ ਸਾਹਮਣੇ

05/14/2022 11:33:24 AM

ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 191.15 ਕਰੋੜ ਰੁਪਏ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਸਵੇਰੇ 7 ਵਜੇ ਤੱਕ 191 ਕਰੋੜ 15 ਲੱਖ 90 ਹਜ਼ਾਰ 370 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 2858 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਕੋਰੋਨਾ ਰੋਗੀਆਂ ਦੀ ਗਿਣਤੀ 18 ਹਜ਼ਾਰ 96 ਰਹਿ ਗਈ ਹੈ।

ਇਹ ਸੰਕ੍ਰਮਿਤ ਮਾਮਲਿਆਂ ਦਾ 0.04 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.59 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 3355 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 25 ਲੱਖ 76 ਹਜ਼ਾਰ 815 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.74 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 4 ਲੱਖ 86 ਹਜ਼ਾਰ 963 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 84 ਕਰੋੜ 34 ਲੱਖ 31 ਹਜ਼ਾਰ 758 ਕੋਰੋਨਾ ਟੈਸਟ ਕੀਤੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha