ਦੇਸ਼ ''ਚ ਕੋਰੋਨਾ ਟੀਕਾਕਰਨ 192 ਕਰੋੜ ਦੇ ਪਾਰ, ਬੀਤੇ 24 ਘੰਟਿਆਂ ''ਚ ਇੰਨੇ ਨਵੇਂ ਮਾਮਲੇ ਆਏ ਸਾਹਮਣੇ

05/23/2022 11:30:44 AM

ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 192.38 ਕਰੋੜ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਅੱਜ ਯਾਨੀ ਸੋਮਵਾਰ ਸਵੇਰੇ 7 ਵਜੇ ਤੱਕ 192 ਕਰੋੜ 38 ਲੱਖ 45 ਹਜ਼ਾਰ 615 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 2,022 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 14 ਹਜ਼ਾਰ 832 ਰਹਿ ਗਈ ਹੈ।

ਇਹ ਸੰਕ੍ਰਮਿਤ ਮਾਮਲਿਆਂ ਦਾ 0.03 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.69 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 2,099 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 25 ਲੱਖ 99 ਹਜ਼ਾਰ 102 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.75 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 2 ਲੱਖ 92 ਹਜ਼ਾਰ 812 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 84 ਕਰੋੜ 70 ਲੱਖ 92 ਹਜ਼ਾਰ 226 ਕੋਰੋਨਾ ਟੈਸਟ ਕੀਤੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha