ਦੇਸ਼ ''ਚ ਕੋਰੋਨਾ ਟੀਕਾਕਰਨ ਦਾ ਅੰਕੜਾ 198 ਕਰੋੜ ਦੇ ਪਾਰ, 13,086 ਨਵੇਂ ਮਾਮਲੇ ਆਏ ਸਾਹਮਣੇ

07/05/2022 11:43:16 AM

ਨਵੀਂ ਦਿੱਲੀ (ਵਾਰਤਾ)- ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 198.09 ਕਰੋੜ ਤੋਂ ਵੱਧ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਮੰਗਲਵਾਰ ਜਾਰੀ ਅੰਕੜਿਆਂ ਅਨੁਸਾਰ ਮੰਗਲਵਾਰ ਸਵੇਰੇ 8 ਵਜੇ ਤੱਕ 198 ਕਰੋੜ 9 ਲੱਖ 87 ਹਜ਼ਾਰ 178 ਟੀਕੇ ਲਾਏ ਜਾ ਚੁਕੇ ਹਨ। ਪਿਛਲੇ 24 ਘੰਟਿਆਂ 'ਚ 11 ਲੱਖ 44 ਹਜ਼ਾਰ 805 ਟੀਕੇ ਲਾਏ ਗਏ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 4 ਕਰੋੜ 35 ਲੱਖ 31 ਹਜ਼ਾਰ 650 ਹੋ ਗਈ ਹੈ।

PunjabKesari

ਦੇਸ਼ 'ਚ ਹਫ਼ਤਾਵਾਰ ਠੀਕ ਹੋਣ ਵਾਲਿਆਂ ਦੀ ਦਰ 3.81 ਫੀਸਦੀ ਹੈ ਅਤੇ ਰੋਜ਼ਾਨਾ ਠੀਕ ਹੋਣ ਵਾਲਿਆਂ ਦੀ ਦਰ 2.90 ਫੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 12,456 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 28 ਲੱਖ 91 ਹਜ਼ਾਰ 933 ਰੋਗੀ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.53 ਫੀਸਦੀ ਹੈ। ਦੇਸ਼ 'ਚ ਸੰਕ੍ਰਮਿਤ ਮਾਮਲੇ ਅੱਜ 1,14,475 ਹਨ। ਸਰਗਰਮ ਮਾਮਲੇ, ਕੁੱਲ ਪਾਜ਼ੇਟਿਵ ਮਾਮਲਿਆਂ ਦੇ 0.26 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 4,51,312 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 86.44 ਕਰੋੜ ਟੈਸਟ ਕੀਤੇ ਜਾ ਚੁਕੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News