1984 ਸਿੱਖ ਕਤਲੇਆਮ : ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ SC ਅੱਜ ਕਰੇਗਾ ਸੁਣਵਾਈ

05/13/2020 10:17:08 AM

ਨਵੀਂ ਦਿੱਲੀ— 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਭਾਵ ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਫਰਵਰੀ ਨੂੰ ਸੱਜਣ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸਾਬਕਾ ਕਾਂਗਰਸੀ ਨੇਤਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਦਰਅਸਲ ਸੱਜਣ ਦੇ ਵਕੀਲ ਵਿਕਾਸ ਸਿੰਘ ਨੇ ਉਨ੍ਹਾਂ ਵਲੋਂ ਸੀਲ ਬੰਦ ਮੈਡੀਕਲ ਰਿਪੋਰਟ ਕੋਰਟ ਨੂੰ ਸੌਂਪੀ ਸੀ, ਜਿਸ ਦਾ ਹਵਾਲਾ ਦਿੰਦੇ ਹੋਏ ਵਕੀਲ ਨੇ ਕਿਹਾ ਕਿ ਸਿਹਤ ਕਾਰਨਾਂ ਕਰ ਕੇ ਜੇਲ ਵਿਚ ਰਹਿੰਦੇ ਹੋਏ ਸੱਜਣ ਦਾ ਵਜ਼ਨ 13 ਕਿਲੋ ਘੱਟ ਹੋਇਆ ਹੈ।

ਸੱਜਣ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਐੱਸ. ਏ. ਬੋਬੜੇ, ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੂਰਈਆ ਕਾਂਤ ਦੀ ਬੈਂਚ ਨੇ ਸਪੱਸ਼ਟ ਕੀਤਾ ਸੀ ਕਿ ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਰਿਪੋਰਟ 'ਤੇ ਮਾਰਚ 'ਚ ਵਿਚਾਰ ਕਰੇਗਾ ਪਰ ਕੋਰੋਨਾ ਕਾਰਨ ਕਈ ਮਾਮਲਿਆਂ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਟਾਲਣੀ ਪਈ। ਜਿਸ ਕਾਰਨ ਅੱਜ ਸੁਪਰੀਮ ਕੋਰਟ ਸੱਜਣ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਦੱਸਣਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ 1984 ਵਿਚ ਹੋਏ ਸਿੱਖ ਕਤਲੇਆਮ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਸੱਜਣ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

Tanu

This news is Content Editor Tanu