1984 ਸਿੱਖ ਵਿਰੋਧੀ ਦੰਗੇ : ਟਾਈਲਰ ਖ਼ਿਲਾਫ਼ ਦੋਸ਼ ਪੱਤਰ ''ਤੇ 19 ਜੁਲਾਈ ਫ਼ੈਸਲਾ ਲਵੇਗੀ ਅਦਾਲਤ

Saturday, Jul 08, 2023 - 03:12 PM (IST)

1984 ਸਿੱਖ ਵਿਰੋਧੀ ਦੰਗੇ : ਟਾਈਲਰ ਖ਼ਿਲਾਫ਼ ਦੋਸ਼ ਪੱਤਰ ''ਤੇ 19 ਜੁਲਾਈ ਫ਼ੈਸਲਾ ਲਵੇਗੀ ਅਦਾਲਤ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ 'ਚ ਕਤਲਾਂ ਨਾਲ ਜੁੜੇ ਮਾਮਲੇ 'ਚ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਪੱਤਰ 'ਤੇ ਨੋਟਿਸ ਲੈਣ ਬਾਰੇ 19 ਜੁਲਾਈ ਦਾ ਫ਼ੈਸਲਾ ਕਰੇਗੀ। ਐਡੀਸ਼ਨਲ ਚੀਫ਼ ਮੈਟਰੋਪੋਲਿਟਨ ਮੈਜਿਸਟ੍ਰੇਟ (ਏ.ਸੀ.ਐੱਮ.ਐੱਮ.) ਵਿਧੀ ਗੁਪਤਾ ਆਨੰਦ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨਾਲ ਹੀ ਨਿਰਦੇਸ਼ ਵੀ ਦਿੱਤੇ ਕਿ ਪਹਿਲੇ ਮਾਮਲੇ ਦੀ ਸੁਣਵਾਈ ਕਰ ਰਹੀ ਅਦਾਲਤ ਤੋਂ ਪ੍ਰਾਪਤ ਮੁਕੱਦਮੇ ਦਾ ਰਿਕਾਰਡ ਪੂਰਾ ਹੈ ਜਾਂ ਨਹੀਂ। ਉਨ੍ਹਾਂ ਨੇ ਮਾਮਲੇ 'ਤੇ 19 ਜੁਲਾਈ ਨੂੰ ਅਗਲੀ ਸੁਣਵਾਈ ਤੱਕ ਇਕ ਰਿਪੋਰਟ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਰਾਊਜ ਐਵੇਨਿਊ ਅਦਾਲਤ ਦੀ ਜੱਜ ਨੇ ਕਿਹਾ ਕਿ ਕੜਕੜਡੂਮਾ ਦੀ ਇਕ ਅਦਾਲਤ ਨੇ ਕਰਮੀਆਂ ਵਲੋਂ ਦਾਖ਼ਲ ਦਸਤਾਵੇਜ਼ ਬਹੁਤ ਜ਼ਿਆਦਾ ਹਨ ਅਤੇ ਉਹ 7 ਨਿਆਇਕ ਫਾਈਲਾਂ 'ਚ ਸ਼ਾਮਲ ਹਨ।

ਉਨ੍ਹਾਂ ਨੇ ਸੀ.ਬੀ.ਆਈ. ਨੂੰ ਟਾਈਟਲਰ ਦੀ ਆਵਾਜ਼ ਦੇ ਨਮੂਨਿਆਂ ਦੀ ਫੋਰੈਂਸਿਕ ਜਾਂਚ ਦੇ ਸੰਬੰਧ 'ਚ ਵਿਧੀ ਵਿਗਿਆਨ ਪ੍ਰਯੋਗਸ਼ਾਲਾ (ਐੱਫ.ਐੱਸ.ਐੱਲ.) ਦੀ ਇਕ ਰਿਪੋਰਟ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਸੀ.ਬੀ.ਆਈ. ਨੇ ਮਾਮਲੇ 'ਚ ਟਾਈਟਲਰ ਖ਼ਿਲਾਫ਼ 20 ਮਈ ਨੂੰ ਇਕ ਦੋਸ਼ ਪੱਤਰ ਦਾਇਰ ਕੀਤਾ ਸੀ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੇ ਇਕ ਦਿਨ ਬਾਅਦ ਇਕ ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ 'ਚ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ। ਵਿਸ਼ੇਸ਼ ਅਦਾਲਤ 'ਚ ਦਾਖ਼ਲ ਦੋਸ਼ ਪੱਤਰ 'ਚ ਸੀ.ਬੀ.ਆਈ. ਨੇ ਕਿਹਾ ਕਿ ਟਾਈਟਲਰ ਨੇ ਇਕ ਨਵੰਬਰ 1984 ਨੂੰ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਬਜ਼ਾਰ 'ਚ ਇਕੱਠੀ ਭੀੜ ਨੂੰ ਉਕਸਾਇਆ ਅਤੇ ਭੜਕਾਇਆ। ਜਿਸ ਦੇ ਨਤੀਜੇ ਵਜੋਂ ਗੁਰਦੁਆਰੇ 'ਚ ਅੱਗ ਲਗਾ ਦਿੱਤੀ ਗਈ ਅਤੇ ਤਿੰਨ ਸਿੱਖਾਂ- ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਸੀ.ਬੀ.ਆਈ. ਨੇ ਦੱਸਿਆ ਕਿ ਜਾਂਚ ਏਜੰਸੀ ਨੇ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 147 (ਦੰਗਾ) ਅਤੇ 109 (ਭੜਕਾਉਣਾ/ਉਕਸਾਉਣਾ) ਨਾਲ 302 (ਕਤਲ) ਦੇ ਅਧੀਨ ਦੋਸ਼ ਲਗਾਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News