1984 ਸਿੱਖ ਵਿਰੋਧੀ ਦੰਗੇ : ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਬਰੀ
Wednesday, Sep 20, 2023 - 06:50 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 'ਚ ਹੋਏ ਸਿੱਖ ਵਿਰੋਧੀ ਦੰਗਿਆਂ ਦੌਰਾਨ ਇਕ ਵਿਅਕਤੀ ਦੇ ਕਤਲ ਨਾਲ ਸੰਬੰਧਤ ਮਾਮਲੇ 'ਚ 'ਸ਼ੱਕ ਦਾ ਲਾਭ' ਦਿੰਦੇ ਹੋਏ ਬੁੱਧਵਾਰ ਨੂੰ ਬਰੀ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ 2 ਹੋਰ ਦੋਸ਼ੀਆਂ ਵੇਦ ਪ੍ਰਕਾਸ਼ ਪਿਆਲ ਅਤੇ ਬ੍ਰਹਮਾਨੰਦ ਗੁਪਤਾ ਨੂੰ ਵੀ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਕਿ ਇਸਤਗਾਸਾ ਪੱਖ ਉਨ੍ਹਾਂ ਖ਼ਿਲਾਫ਼ ਕਤਲ ਅਤੇ ਦੰਗੇ ਦੇ ਦੋਸ਼ ਸਾਬਿਤ ਕਰਨ 'ਚ ਅਸਫ਼ਲ ਰਿਹਾ।
ਕੁਮਾਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 153 ਏ (ਧਰਮ, ਨਸਲ ਆਦਿ ਦੇ ਆਧਾਰ 'ਤੇ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਉਤਸ਼ਾਹ ਦੇਣਾ), ਧਾਰਾ 109 (ਕਿਸੇ ਅਪਰਾਧ ਲਈ ਉਕਸਾਨਾ), ਧਾਰਾ 302 (ਕਤਲ) ਅਤੇ ਧਾਰਾ 147 (ਦੰਗੇ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮੀਆਂ ਨੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਦੰਗੇ ਭੜਕ ਗਏ ਸਨ। ਦੰਗਿਆਂ ਨਾਲ ਜੁੜੇ ਇਕ ਹੋਰ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਕੁਮਾਰ ਫ਼ਿਲਹਾਲ ਤਿਹਾੜ ਜੇਲ੍ਹ 'ਚ ਬੰਦ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8