1984 ਦੇ ਸਿੱਖ ਵਿਰੋਧੀ ਦੰਗੇ : ਹਾਈ ਕੋਰਟ ਨੇ ਦਿੱਤੀ ਇਕ ਦੋਸ਼ੀ ਨੂੰ ਜ਼ਮਾਨਤ

Wednesday, Aug 01, 2018 - 03:52 AM (IST)

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਕੱਟ ਰਹੇ 91 ਸਾਲਾ ਇਕ ਵਿਅਕਤੀ ਨੂੰ ਸਿਹਤ ਦੇ ਆਧਾਰ 'ਤੇ ਅੱਜ ਜ਼ਮਾਨਤ ਦੇ ਦਿੱਤੀ। ਕਾਰਜਕਾਰੀ ਚੀਫ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਅਨੂ ਮਲਹੋਤਰਾ ਦੇ ਬੈਂਚ ਨੇ ਸਮੁੰਦਰੀ ਫੌਜ ਦੇ ਰਿਟਾਇਰਡ ਅਧਿਕਾਰੀ ਕੈਪਟਨ ਭਾਗਮਲ ਨੂੰ 6 ਹਫਤਿਆਂ ਲਈ ਜ਼ਮਾਨਤ ਦਿੱਤੀ। ਭਾਗਮਲ ਨੇ ਆਪਣੇ ਵਕੀਲ ਦੇ ਜ਼ਰੀਏ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਅਪੀਲ ਕੀਤੀ ਸੀ।


Related News