ਸਿੱਖ ਵਿਰੋਧੀ ਦੰਗੇ : ਕੋਰਟ ਨੇ ਸੱਜਣ ਕੁਮਾਰ ਖ਼ਿਲਾਫ਼ ਫੈਸਲਾ 22 ਜਨਵਰੀ ਤੱਕ ਰੱਖਿਆ ਸੁਰੱਖਿਅਤ

Monday, Dec 22, 2025 - 02:06 PM (IST)

ਸਿੱਖ ਵਿਰੋਧੀ ਦੰਗੇ : ਕੋਰਟ ਨੇ ਸੱਜਣ ਕੁਮਾਰ ਖ਼ਿਲਾਫ਼ ਫੈਸਲਾ 22 ਜਨਵਰੀ ਤੱਕ ਰੱਖਿਆ ਸੁਰੱਖਿਅਤ

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਤ ਇਕ ਮਾਮਲੇ 'ਚ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਇਸ ਮਾਮਲੇ 'ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੋਸ਼ੀ ਹਨ। ਵਿਸ਼ੇਸ਼ ਜੱਜ ਦਿਗ ਵਿਨੇ ਸਿੰਘ ਨੇ ਮਾਮਲੇ 'ਚ ਅੰਤਿਮ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ 22 ਜਨਵਰੀ ਲਈ ਫ਼ੈਸਲਾ ਸੁਰੱਖਿਅਤ ਰੱਖ ਲਿਆ। ਕੁਮਾਰ ਨੂੰ ਭਾਰੀ ਸੁਰੱਖਿਆ ਵਿਚਾਲੇ ਅਦਾਲਤ 'ਚ ਪੇਸ਼ ਕੀਤਾ ਗਿਆ। 

ਫਰਵਰੀ 2015 'ਚ ਇਕ ਵਿਸ਼ੇਸ਼ ਜਾਂਚ ਦਲ ਨੇ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ 'ਚ ਦੰਗਿਆਂ ਦੌਰਾਨ ਹੋਈ ਹਿੰਸਾ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਕੁਮਾਰ ਖ਼ਿਲਾਫ਼ 2 ਐੱਫਆਈਆਰ ਦਰਜ ਕੀਤੀਆਂ ਸਨ। ਪਹਿਲੀ ਐੱਫਆਈਆਰ ਜਨਕਪੁਰੀ 'ਚ ਹੋਈ ਹਿੰਸਾ ਦੇ ਸੰਬੰਧ 'ਚ ਦਰਜ ਕੀਤੀ ਗਈ ਸੀ, ਜਿੱਥੇ ਇਕ ਨਵੰਬਰ 1984 ਨੂੰ ਸੋਹਨ ਅਤੇ ਉਨ੍ਹਾਂ ਦੇ ਜਵਾਈ ਅਵਤਾਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਦੂਜੀ ਐੱਫਆਈਆਰ ਗੁਰਚਰਨ ਸਿੰਘ ਦੇ ਮਾਮਲੇ 'ਚ ਦਰਜ ਕੀਤੀ ਗਈ ਸੀ, ਜਿਨ੍ਹਾਂ ਨੂੰ 2 ਨਵੰਬਰ 1984 ਨੂੰ ਵਿਕਾਸਪੁਰੀ 'ਚ ਸਾੜ ਦਿੱਤਾ ਗਿਆ ਸੀ।  


author

DIsha

Content Editor

Related News