1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਹਸਪਤਾਲ ''ਚ ਦਾਖਲ, ਅਦਾਲਤ ਨੇ ਅੰਤਿਮ ਬਹਿਸ ''ਤੇ ਸੁਣਵਾਈ ਟਾਲੀ

Wednesday, Jul 10, 2024 - 03:54 PM (IST)

1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਹਸਪਤਾਲ ''ਚ ਦਾਖਲ, ਅਦਾਲਤ ਨੇ ਅੰਤਿਮ ਬਹਿਸ ''ਤੇ ਸੁਣਵਾਈ ਟਾਲੀ

ਨਵੀਂ ਦਿੱਲੀ- ਰਾਊਜ਼ ਐਵੇਨਿਊ ਕੋਰਟ ਨੇ ਬੁੱਧਵਾਰ ਯਾਨੀ ਕਿ ਅੱਜ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਅੰਤਿਮ ਬਹਿਸ ਦੀ ਸੁਣਵਾਈ ਟਾਲ ਦਿੱਤੀ ਕਿਉਂਕਿ ਉਹ ਹਸਪਤਾਲ 'ਚ ਦਾਖਲ ਹੈ। ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ 'ਚ ਪਿਓ-ਪੁੱਤ ਦੇ ਕਤਲ ਨਾਲ ਸਬੰਧਤ ਹੈ। ਵਿਸ਼ੇਸ਼ ਜੱਜ (CBI) ਕਾਵੇਰੀ ਬਾਵੇਜਾ ਨੇ ਅੰਤਿਮ ਬਹਿਸ ਦੀ ਸੁਣਵਾਈ 18 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਉਸ ਦੇ ਵਕੀਲ ਅਨਿਲ ਕੁਮਾਰ ਸ਼ਰਮਾ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀ ਸੱਜਣ ਕੁਮਾਰ ਹਸਪਤਾਲ ਵਿਚ ਦਾਖ਼ਲ ਹੈ।

ਇਹ ਵੀ ਪੜ੍ਹੋ- ਸਾਵਧਾਨ! ਡੀ-ਮਾਰਟ 'ਚ ਮਿਲ ਰਿਹਾ ਨਕਲੀ ਸਾਮਾਨ, 2700 ਲੀਟਰ ਸਟਾਕ ਨਕਲੀ ਘਿਓ ਮਿਲਿਆ

ਦਰਅਸਲ 1 ਨਵੰਬਰ 2023 ਨੂੰ ਅਦਾਲਤ ਨੇ ਸੱਜਣ ਦਾ ਬਿਆਨ ਦਰਜ ਕੀਤਾ ਸੀ। ਇਹ ਮਾਮਲਾ ਰਾਜ ਨਗਰ ਇਲਾਕੇ ਵਿਚ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਅਤੇ ਦੰਗਿਆਂ ਨਾਲ ਸਬੰਧਤ ਹੈ। ਇਸ ਸਬੰਧੀ ਪਹਿਲਾਂ ਥਾਣਾ ਪੰਜਾਬੀ ਬਾਗ ਵਿਖੇ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿਚ ਇਸ ਮਾਮਲੇ ਦੀ ਜਾਂਚ ਜਸਟਿਸ ਜੀ. ਪੀ. ਮਾਥੁਰ ਦੀ ਕਮੇਟੀ ਦੀ ਸਿਫ਼ਾਰਸ਼ 'ਤੇ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਕੀਤੀ ਅਤੇ ਚਾਰਜਸ਼ੀਟ ਦਾਇਰ ਕੀਤੀ। ਕਮੇਟੀ ਨੇ 114 ਕੇਸਾਂ ਨੂੰ ਮੁੜ ਖੋਲ੍ਹਣ ਦੀ ਸਿਫ਼ਾਰਸ਼ ਕੀਤੀ ਸੀ। ਇਹ ਮਾਮਲਾ ਉਨ੍ਹਾਂ 'ਚੋਂ ਇਕ ਸੀ। 16 ਦਸੰਬਰ, 2021 ਨੂੰ ਅਦਾਲਤ ਨੇ ਦੋਸ਼ੀ ਸੱਜਣ ਕੁਮਾਰ ਵਿਰੁੱਧ ਧਾਰਾ 147/148/149 ਆਈ. ਪੀ. ਸੀ. ਦੇ ਨਾਲ-ਨਾਲ ਧਾਰਾ 302/308/323/395/397/427/ ਅਧੀਨ ਸਜ਼ਾਯੋਗ ਅਪਰਾਧਾਂ ਲਈ ਦੋਸ਼ ਆਇਦ ਕੀਤੇ।

ਇਹ ਵੀ ਪੜ੍ਹੋ-  ਜ਼ਿਮਨੀ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਦਾ ਹਾਲ

SIT ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਮੁਲਜ਼ਮ ਉਕਤ ਭੀੜ ਦੀ ਅਗਵਾਈ ਕਰ ਰਿਹਾ ਸੀ ਅਤੇ ਉਕਸਾਉਣ 'ਤੇ ਭੀੜ ਨੇ ਉਪਰੋਕਤ ਦੋਵਾਂ ਵਿਅਕਤੀਆਂ ਨੂੰ ਜ਼ਿੰਦਾ ਸਾੜ ਦਿੱਤਾ ਸੀ ਅਤੇ ਉਨ੍ਹਾਂ ਦੇ ਘਰੇਲੂ ਸਮਾਨ ਅਤੇ ਹੋਰ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਦੇ ਘਰ ਵਿਚ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ।  ਇਹ ਦਾਅਵਾ ਕੀਤਾ ਗਿਆ ਹੈ ਕਿ ਕੇਸ ਦੇ ਅਸਲ ਗਵਾਹਾਂ ਦਾ ਪਤਾ ਲਗਾਇਆ ਗਿਆ ਅਤੇ ਪੁੱਛਗਿੱਛ ਕੀਤੀ ਗਈ। ਧਾਰਾ-161 CrPC ਤਹਿਤ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Tanu

Content Editor

Related News