''84 ਕਤਲੇਆਮ : ਸੱਜਣ ਦੀ ਪਟੀਸ਼ਨ ''ਤੇ ਸੁਣਵਾਈ ਤੋਂ SC ਦੇ ਜੱਜ ਨੇ ਖੁਦ ਨੂੰ ਕੀਤਾ ਵੱਖ

Monday, Feb 25, 2019 - 11:49 AM (IST)

''84 ਕਤਲੇਆਮ : ਸੱਜਣ ਦੀ ਪਟੀਸ਼ਨ ''ਤੇ ਸੁਣਵਾਈ ਤੋਂ SC ਦੇ ਜੱਜ ਨੇ ਖੁਦ ਨੂੰ ਕੀਤਾ ਵੱਖ

ਨਵੀਂ ਦਿੱਲੀ (ਭਾਸ਼ਾ)— ਸੁਪਰੀਮ ਕੋਰਟ ਦੇ ਜੱਜ ਸੰਜੀਵ ਖੰਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ 'ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਪੀਲ 'ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੀ ਦੂਜੀ ਬੈਂਚ ਕਰੇਗੀ। ਦੱਸਣਯੋਗ ਹੈ ਕਿ ਬੀਤੇ ਸਾਲ ਸੱਜਣ ਕੁਮਾਰ ਨੂੰ ਇਨ੍ਹਾਂ ਦੰਗਿਆਂ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਹਾਈਕੋਰਟ ਵਲੋਂ ਦੋਸ਼ੀ ਠਹਿਰਾਇਆ ਗਿਆ। ਸੱਜਣ ਨੇ ਦਿੱਲੀ ਹਾਈਕੋਰਟ ਵਲੋਂ ਦੋਸ਼ੀ ਠਹਿਰਾਏ ਜਾਣ ਦੇ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ ਅਤੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ।

ਇਹ ਮਾਮਲਾ ਸੁਣਵਾਈ ਲਈ ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਦੇ ਸਾਹਮਣੇ ਆਇਆ ਸੀ। 73 ਸਾਲਾ ਸੱਜਣ ਕੁਮਾਰ ਨੂੰ ਹਾਈ ਕੋਰਟ ਨੇ 17 ਦਸੰਬਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ ਕੱਟਣ ਲਈ ਸੱਜਣ ਨੇ 31 ਦਸੰਬਰ 2018 ਨੂੰ ਹੇਠਲੀ ਅਦਾਲਤ ਦੇ ਸਾਹਮਣੇ ਆਤਮਸਰਪਣ ਕੀਤਾ ਸੀ। ਦਰਅਸਲ ਇਹ ਮਾਮਲਾ 1 ਅਤੇ 2 ਨਵੰਬਰ 1984 ਨੂੰ ਦੰਗਿਆਂ ਦੌਰਾਨ ਦੱਖਣੀ-ਪੱਛਮੀ ਦਿੱਲੀ ਵਿਚ ਸਥਿਤ ਦਿੱਲੀ ਛਾਉਣੀ ਦੇ ਰਾਜ ਨਗਰ ਪਾਰਟ-1 ਵਿਚ 5 ਸਿੱਖਾਂ ਦਾ ਕਤਲ ਅਤੇ ਰਾਜ ਨਗਰ ਪਾਰਟ-2 ਵਿਚ ਇਕ ਗੁਰਦੁਆਰੇ ਨੂੰ ਅੱਗ ਲਾਉਣ ਨਾਲ ਜੁੜਿਆ ਹੈ।


author

Tanu

Content Editor

Related News