1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਵਲੋਂ ਝਟਕਾ

Friday, Feb 14, 2020 - 11:53 AM (IST)

1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਵਲੋਂ ਝਟਕਾ

ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ ਅਤੇ ਉਹ ਜੇਲ 'ਚ ਹੀ ਰਹਿਣਗੇ। ਸਾਲ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗਾ। ਚੀਫ ਜਸਟਿਸ ਐੱਸ.ਏ. ਬੋਬੜੇ, ਜੱਜ ਬੀ.ਆਰ. ਗਵਈ ਅਤੇ ਜੱਜ ਸੂਰੀਆਕਾਂਤ ਦੀ ਬੈਂਚ ਨੇ ਇਹ ਵੀ ਕਿਹਾ ਕਿ ਉਹ ਸਬਰੀਮਾਲਾ ਮਾਮਲੇ 'ਚ ਸੁਣਵਾਈ ਪੂਰੀ ਕਰਨ ਤੋਂ ਬਾਅਦ ਸੱਜਣ ਕੁਮਾਰ ਦੀ ਸਿਹਤ 'ਤੇ ਏਮਜ਼ ਦੀ ਮੈਡੀਕਲ ਰਿਪੋਰਟ 'ਤੇ ਵਿਚਾਰ ਕਰੇਗੀ।  

ਦੱਸਣਯੋਗ ਹੈ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਨੇ ਕਰ ਦਿੱਤਾ ਸੀ। ਇਸ ਵਾਰਦਾਤ ਦੇ ਅਗਲੇ ਹੀ ਦਿਨ ਦਿੱਲੀ ਦੇ ਕਈ ਇਲਾਕਿਆਂ 'ਚ ਦੰਗੇ ਭੜਕ ਗਏ ਸਨ। ਸੱਜਣ ਕੁਮਾਰ 'ਤੇ ਸਿੱਖਾਂ ਵਿਰੁੱਧ ਦੰਗੇ ਭੜਕਾਉਣ ਦਾ ਦੋਸ਼ ਲੱਗਾ ਸੀ। ਇਸ ਮਾਮਲੇ 'ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ। ਉਮਰ ਕੈਦ ਦੀ ਸਜ਼ਾ ਮਿਲਣ ਤੋਂ ਬਾਅਦ 31 ਦਸੰਬਰ 2018 ਨੂੰ ਉਨ੍ਹਾਂ ਨੇ ਹੇਠਲੀ ਅਦਾਲਤ 'ਚ ਸਰੰਡਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੰਡੋਲੀ ਜੇਲ ਭੇਜ ਦਿੱਤਾ ਗਿਆ।


author

DIsha

Content Editor

Related News