1984 ਸਿੱਖ ਕਤਲੇਆਮ : ਕੋਰਟ ਨੇ ਦਿੱਲੀ ਪੁਲਸ ਨੂੰ ਅਭਿਸ਼ੇਕ ਵਰਮਾ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ

Wednesday, Aug 19, 2020 - 12:44 PM (IST)

1984 ਸਿੱਖ ਕਤਲੇਆਮ : ਕੋਰਟ ਨੇ ਦਿੱਲੀ ਪੁਲਸ ਨੂੰ ਅਭਿਸ਼ੇਕ ਵਰਮਾ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਕਿਹਾ

ਨਵੀਂ ਦਿੱਲੀ- ਦਿੱਲੀ ਦੀ ਇਕ ਕੋਰਟ ਨੇ ਪੁਲਸ ਨੂੰ ਕਾਂਗਰਸ ਦੇ ਸਾਬਕਾ ਨੇਤਾ ਜਗਦੀਸ਼ ਟਾਈਟਲਰ ਵਿਰੁੱਧ 1984 ਸਿੱਖ ਕਤਲੇਆਮ ਮਾਮਲੇ 'ਚ ਗਵਾਹ ਵਿਵਾਦਿਤ ਹਥਿਆਰ ਸੌਦਾਗਰ ਅਭਿਸ਼ੇਕ ਵਰਮਾ ਨੂੰ ਮਿਲੀ ਸੁਰੱਖਿਆ ਨੂੰ ਇਕ ਮਹੀਨੇ ਤੱਕ ਬਰਕਰਾਰ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਹਰਜਯੋਤ ਸਿੰਘ ਭੱਲਾ ਨੇ ਦਿੱਲੀ ਪੁਲਸ ਦੇ ਡੀ.ਸੀ.ਪੀ. (ਦੱਖਣ) ਨੂੰ ਵਰਮਾ ਅਤੇ ਇਸ ਮਾਮਲੇ 'ਚ ਸ਼ਿਕਾਇਤਕਰਤਾ ਦਾ ਪ੍ਰਤੀਨਿਧੀਤੱਵ ਕਰ ਰਹੇ ਸੀਨੀਅਰ ਐਡਵੋਕੇਟ ਐੱਚ.ਐੱਸ. ਫੂਲਕਾ ਨੂੰ ਹੋਣ ਵਾਲੇ ਸੰਭਾਵਿਤ ਖਤਰਿਆਂ ਦਾ ਮੁੜ ਮੁਲਾਂਕਣ ਕਰਨ ਦਾ ਨਿਰਦੇਸ਼ ਦਿੱਤਾ ਹੈ।

ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਨੇ ਨਿਰਦੇਸ਼ ਦਿੱਤਾ ਕਿ ਕੋਰਟ ਦੇ ਪਿਛਲੇ ਆਦੇਸ਼ ਨੂੰ ਡੀ.ਸੀ.ਪੀ. ਨੂੰ ਭੇਜਿਆ ਜਾਵੇ, ਜਿਸ 'ਚ ਕਿਹਾ ਗਿਆ ਸੀ ਕਿ ਜੱਜ ਨੂੰ ਇਕ ਚਿੱਠੀ ਮਿਲੀ ਹੈ, ਜਿਸ 'ਚ ਵਰਮਾ ਅਤੇ ਫੂਲਕਾ ਨੂੰ ਧਮਕੀਆਂ ਮਿਲਣ ਦੀ ਗੱਲ ਕਹੀ ਗਈ ਹੈ। ਵਰਮਾ ਨੇ ਆਪਣੀ ਅਰਜ਼ੀ 'ਚ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਜੋ ਸੁਰੱਖਿਆ ਮਿਲੀ ਸੀ, ਉਸ ਨੂੰ ਦਿੱਲੀ ਪੁਲਸ ਨੇ ਬਿਨਾਂ ਕਿਸੇ ਸੂਚਨਾ ਜਾਂ ਨੋਟਿਸ ਦੇ ਅਚਾਨਕ ਹਟਾ ਲਿਆ। ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹੋਣ ਵਾਲੇ ਸੰਭਾਵਿਤ ਖਤਰਿਆਂ ਦਾ ਵੀ ਮੁੜ ਮੁਲਾਂਕਣ ਨਹੀਂ ਕੀਤਾ।


author

DIsha

Content Editor

Related News