1984 ਸਿੱਖ ਵਿਰੋਧੀ ਦੰਗੇ : ਵਕੀਲ ਫੂਲਕਾ ਨੂੰ ਜਾਨੋਂ ਮਾਰਨ ਦੀ ਧਮਕੀ

01/21/2020 6:52:57 PM

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ 1984 ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ ਵਿਚ ਪੈਰਵੀ ਕਰ ਰਹੇ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੂੰ ਸੋਮਵਾਰ ਨੂੰ ਸੂਚਿਤ ਕੀਤਾ ਕਿ ਜੱਜ ਨੂੰ ਇਕ ਪੱਤਰ ਮਿਲਿਆ ਹੈ, ਜਿਸ ਵਿਚ ਉਨ੍ਹਾਂ ਨੂੰ (ਫੂਲਕਾ ਨੂੰ) ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਅਦਾਲਤ ਦੇ ਇਕ ਸੂਤਰ ਨੇ ਦੱਸਿਆ ਕਿ ਚੀਫ ਮੈਟਰੋਪਾਲਿਟਨ ਮੈਜਿਸਟਰੇਟ ਹਰਜੋਤ ਸਿੰਘ ਭੱਲਾ ਨੇ ਸੀ. ਬੀ. ਆਈ. ਨੂੰ ਮਾਮਲੇ ਵਿਚ 11 ਫਰਵਰੀ ਤੱਕ ਜਵਾਬ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਦੰਗਿਆਂ ਨਾਲ ਜੁੜੇ ਇਕ ਮਾਮਲੇ ਵਿਚ ਸੁਣਵਾਈ ਕਰ ਰਹੀ ਸੀ, ਜਿਸ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਮੁਲਜ਼ਮ ਹੈ।

ਸੀ. ਬੀ.ਆਈ. ਇਸ ਮਾਮਲੇ ਵਿਚ ਟਾਈਟਲਰ ਨੂੰ 3 ਵਾਰ ਕਲੀਨ ਚਿੱਟ ਦੇ ਚੁੱਕੀ ਹੈ ਪਰ ਅਦਾਲਤ ਨੇ ਸੀ. ਬੀ.ਆਈ. ਨੂੰ ਮਾਮਲੇ ਦੀ ਅਗਲੀ ਜਾਂਚ ਕਰਨ ਦਾ ਹੁਕਮ ਦਿੱਤਾ ਸੀ। ਧਮਕੀ ਬਾਰੇ ਫੂਲਕਾ ਨੇ ਕਿਹਾ,''ਇਹ ਚੀਜ਼ਾਂ ਮੈਨੂੰ ਮੇਰੇ ਮਕਸਦ ਤੋਂ ਹਿਲਾ ਨਹੀਂ ਸਕਣਗੀਆਂ। 35 ਸਾਲ ਦੀ ਲੜਾਈ ਦੌਰਾਨ ਇਸ ਤਰ੍ਹਾਂ ਦੀਆਂ ਧਮਕੀਆਂ ਮੈਨੂੰ ਕਈ ਵਾਰ ਮਿਲੀਆਂ ਹਨ।

DIsha

This news is Content Editor DIsha