1984 ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਦੋਸ਼ੀ ਸੱਜਣ ਕੁਮਾਰ ਨੂੰ SC ਵਲੋਂ ਨਹੀਂ ਮਿਲੀ ਰਾਹਤ

Friday, Sep 04, 2020 - 05:20 PM (IST)

ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ 1984 ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਲੋਂ ਰਾਹਤ ਨਹੀਂ ਮਿਲੀ। ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। 75 ਸਾਲਾ ਦਿੱਲੀ ਕਾਂਗਰਸ ਦੇ ਦਿੱਗਜ ਨੇਤਾ ਰਹੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਮਿਲੀ ਹੋਈ ਹੈ ਅਤੇ ਉਹ ਮੰਡੋਲੀ ਜੇਲ 'ਚ ਬੰਦ ਹਨ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਕੋਰਟ 'ਚ ਸਹੀ ਢੰਗ ਨਾਲ ਕੰਮਕਾਜ ਸ਼ੁਰੂ ਹੋਣ 'ਤੇ ਹੀ ਸੁਣਵਾਈ ਕੀਤੀ ਜਾ ਸਕਦੀ ਹੈ।

ਸੱਜਣ ਕੁਮਾਰ ਨੇ ਆਪਣੀ ਉਮਰ ਅਤੇ ਖਰਾਬ ਸਿਹਤ ਦਾ ਹਵਾਲਾ ਦੇ ਕੇ ਮਾਰਚ 'ਚ ਹੀ ਜ਼ਮਾਨਤ ਦੀ ਅਪੀਲ ਕੀਤੀ ਸੀ। ਕੋਰਟ ਨੇ ਉਨ੍ਹਾਂ ਨੂੰ ਹਸਪਤਾਲ 'ਚ ਰੱਖੇ ਜਾਣ ਦੀ ਅਪੀਲ ਵੀ ਨਹੀਂ ਸਵੀਕਾਰ ਕੀਤੀ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 1984 'ਚ ਉਨ੍ਹਾਂ ਦੇ ਸੁਰੱਖਿਆ ਗਾਰਡ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਦੇਸ਼ ਭਰ 'ਚ ਸਿੱਖਾਂ ਵਿਰੁੱਧ ਹਿੰਸਾ ਭੜਕੀ ਸੀ। ਇਨ੍ਹਾਂ ਦੰਗਿਆਂ ਦੇ ਇਕ ਮਾਮਲੇ 'ਚ ਸੱਜਣ ਕੁਮਾਰ ਨੂੰ ਉਮਰ ਕੈਦ ਮਿਲੀ ਸੀ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮੈਡੀਕਲ ਰਿਪੋਰਟ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਫਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਹੋਣ ਦੀ ਜ਼ਰੂਰਤ ਨਹੀਂ ਹੈ।


author

DIsha

Content Editor

Related News