1984 ਮਾਮਲਾ : ਸੁਪਰੀਮ ਕੋਰਟ ਵਲੋਂ ਸੱਜਣ ਨੂੰ ਝਟਕਾ, ਨਹੀਂ ਮਿਲੀ ਜ਼ਮਾਨਤ

08/05/2019 6:38:38 PM

ਨਵੀਂ ਦਿੱਲੀ— 1984 ਸਿੱਖ ਵਿਰੋਧੀ ਦੰਗਾ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਵਲੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੱਜਣ ਨੂੰ ਜ਼ਮਾਨਤ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਅਜਿਹੇ ਮਾਮਲੇ 'ਚ ਜ਼ਮਾਨਤ ਨਹੀਂ ਦੇ ਸਕਦੇ। ਇਸ ਤੋਂ ਪਹਿਲਾਂ ਸੀ.ਬੀ.ਆਈ. ਨੇ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਸੀ.ਬੀ.ਆਈ. ਨੇ ਕਿਹਾ ਸੀ ਕਿ ਸੱਜਣ ਵਿਰੁੱਧ ਅਪਰਾਧ ਸਾਬਤ ਹੋ ਚੁਕੇ ਹਨ। ਨਾਲ ਹੀ ਦੂਜੇ ਮਾਮਲਿਆਂ ਦੀ ਸੁਣਵਾਈ ਜਾਰੀ ਹੈ ਅਤੇ ਸੀ.ਬੀ.ਆਈ. ਦੇ ਕੰਮ 'ਚ ਰੁਕਾਵਟ ਪਾ ਚੁਕੇ ਹਨ। ਕੋਰਟ ਨੇ ਸੀ.ਬੀ.ਆਈ. ਦੇ ਬਾਕੀ ਮੁਕੱਦਮਿਆਂ ਦਾ ਵੇਰਵਾ ਮੰਗਿਆ ਸੀ। ਸੱਜਣ ਦੀ ਅਪੀਲ ਅਤੇ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰ ਕੇ 6 ਹਫਤਿਆਂ 'ਚ ਜਵਾਬ ਮੰਗਿਆ ਸੀ।

ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ 'ਚ ਹਾਈ ਕੋਰਟ ਨੇ ਸੱਜਣ ਨੂੰ ਦਿੱਲੀ ਕੈਂਟ ਇਲਾਕੇ 'ਚ ਸਿੱਖਾਂ ਦੇ ਕਤਲੇਆਮ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਕੋਰਟ ਨੇ ਸੱਜਣ 'ਤੇ 5 ਲੱਖ ਦਾ ਜ਼ੁਰਮਾਨਾ ਵੀ ਲਗਾਇਆ ਸੀ। ਹਾਈ ਕੋਰਟ ਨੇ ਬਾਕੀ 5 ਦੋਸ਼ੀਆਂ 'ਤੇ ਇਕ-ਇਕ ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਸੀ। ਜਿਨ੍ਹਾਂ 'ਚ ਬਲਵਾਨ ਖੋਖਰ, ਕੈਪਟਨ ਭਾਗਮਲ, ਗਿਰਧਾਰੀ ਲਾਲ ਨੂੰ ਉਮਰ ਕੈ, ਜਦੋਂ ਕਿ ਮਹੇਂਦਰ ਯਾਦਵ ਅਤੇ ਕਿਸ਼ਨ ਖੋਖਰ ਦੀ ਸਜ਼ਾ 3 ੋਤੋਂ 10 ਸਾਲ ਵਧਾ ਦਿੱਤੀ ਸੀ।


DIsha

Content Editor

Related News