1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕੋਰਟ ਦਾ ਅਹਿਮ ਫੈਸਲਾ
Wednesday, Nov 14, 2018 - 02:37 PM (IST)
ਨਵੀਂ ਦਿੱਲੀ— 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਹਾਂ ਦੋਸ਼ੀਆਂ ਨੂੰ ਕੱਲ ਭਾਵ ਵੀਰਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਦੱਸਣਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦੱਖਣੀ ਦਿੱਲੀ ਦੇ ਮਹਿਪਾਲਪੁਰ ਇਲਾਕੇ ਵਿਚ 2 ਸਿੱਖਾਂ ਦੇ ਕਤਲ ਦੇ ਸਬੰਧ 'ਚ ਕੋਰਟ ਨੇ ਦੋਹਾਂ ਦੋਸ਼ੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਆਈ. ਪੀ. ਸੀ. ਦੀ ਧਾਰਾ-149 ਦੇ ਤਹਿਤ ਫੌਜਦਾਰੀ ਸਾਜ਼ਿਸ਼, ਦੰਗੇ, ਹਥਿਆਰਾਂ ਦੇ ਕਬਜ਼ੇ, ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇੱਥੇ ਦੱਸ ਦੇਈਏ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਪੀੜਤ ਪਰਿਵਾਰ ਅਜੇ ਵੀ ਇਨਸਾਫ ਦੀ ਉਡੀਕ 'ਚ ਬੈਠੇ ਹਨ। ਕੋਰਟ ਵਲੋਂ ਦੋਹਾਂ ਨੂੰ ਦੋਸ਼ੀ ਕਰਾਰ ਦੇਣਾ ਪੀੜਤ ਪਰਿਵਾਰਾਂ ਲਈ ਬਹੁਤ ਅਹਿਮ ਰੱਖਦਾ ਹੈ।