1984 ਦੰਗਾ ਮਾਮਲਾ : 9 ਦਸੰਬਰ ਨੂੰ ਹੋਵੇਗੀ ਟਾਈਟਲਰ ਵਿਰੁੱਧ ਸੁਣਵਾਈ
Tuesday, Dec 03, 2024 - 05:00 AM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ 2 ਸਾਬਕਾ ਪੁਲਸ ਅਧਿਕਾਰੀਆਂ ਦੇ ਬਿਆਨ ਦਰਜ ਕਰਨ ਲਈ 9 ਦਸੰਬਰ ਦੀ ਤਰੀਕ ਤੈਅ ਕੀਤੀ ਹੈ।
ਸੀ. ਬੀ. ਆਈ. ਦੇ ਕੇਸਾਂ ਦੀ ਸੁਣਵਾਈ ਕਰਨ ਵਾਲੇ ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਸੋਮਵਾਰ ਇਹ ਜਾਣਕਾਰੀ ਮਿਲਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ ਕਿ ਗਵਾਹ ਗਵਾਹੀ ਦੇਣ ਦੀ ਸਥਿਤੀ ’ਚ ਨਹੀਂ ਹੈ। ਮਾਣਯੋਗ ਜੱਜ ਨੇ 23 ਨਵੰਬਰ ਨੂੰ ਗਵਾਹ ਰਵੀ ਸ਼ਰਮਾ ਤੇ ਧਰਮ ਚੰਦ ਨੂੰ ਸੰਮਨ ਜਾਰੀ ਕੀਤੇ ਸਨ। ਸੁਣਵਾਈ ਦੌਰਾਨ ਟਾਈਟਲਰ ਅਦਾਲਤ ’ਚ ਨਿੱਜੀ ਤੌਰ ’ਤੇ ਪੇਸ਼ ਹੋਏ।