1984 ਸਿੱਖ ਕਤਲੇਆਮ: ਅਦਾਲਤ ਵਲੋਂ ਜਗਦੀਸ਼ ਟਾਈਟਲਰ ‘ਤੇ ਦੋਸ਼ ਆਇਦ

Friday, Aug 30, 2024 - 06:38 PM (IST)

ਨਵੀਂ ਦਿੱਲੀ - ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਉੱਤਰੀ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਲੋਕਾਂ ਦੇ ਕਥਿਤ ਕਤਲ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਤੈਅ ਕਰਨ ਦੇ ਹੁਕਮ ਦਿੱਤੇ ਹਨ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਦੇ ਜੱਜ ਰਾਕੇਸ਼ ਸਿਆਲ ਨੇ ਕਿਹਾ ਕਿ ਉਹਨਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕਾਫ਼ੀ ਸਬੂਤ ਹਨ। ਸੀਬੀਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਬੰਦ ਘਰ 'ਚੋਂ ਖੂਨ ਨਾਲ ਲੱਖਪੱਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਉੱਡੇ ਪਰਿਵਾਰ ਦੇ ਹੋਸ਼

ਜੱਜ ਨੇ ਕਿਹਾ, "ਦੋਸ਼ੀ ਵਿਅਕਤੀ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕਾਫ਼ੀ ਆਧਾਰ ਹਨ।" ਇਸ ਤੋਂ ਪਹਿਲਾਂ ਇੱਕ ਗਵਾਹ ਨੇ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਇੱਕ ਚਿੱਟੇ ਰੰਗ ਦੀ ਅੰਬੈਸਡਰ ਕਾਰ ਵਿੱਚੋਂ ਨਿਕਲਿਆ ਅਤੇ ਭੀੜ ਨੂੰ ਇਹ ਕਹਿ ਕੇ ਭੜਕਾਇਆ, 'ਸਿੱਖਾਂ ਨੂੰ ਮਾਰ ਦਿਓ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰ ਦਿੱਤਾ ਹੈ।'' ਇਸ ਤੋਂ ਬਾਅਦ ਗੁੱਸੇ 'ਚ ਆਈ ਭੀੜ ਨੇ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ। ਅਦਾਲਤ ਨੇ ਕਈ ਅਪਰਾਧਾਂ ਲ਼ਈ ਦੋਸ਼ ਤੈਅ ਕਰਨ ਦੇ ਹੁਕਮ ਦਿੱਤੇ, ਜਿਸ ਵਿਚ ਗੈਰ-ਕਾਨੂੰਨੀ ਢੱਗ ਨਾਲ ਇਕੱਠੇ ਹੋਣਾ, ਦੰਗੇ ਕਰਨਾ, ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ ਦੇਣਾ, ਘਰ ਵਿਚ ਘੁਸਪੈਠ ਅਤੇ ਚੋਰੀ ਸ਼ਾਮਲ ਹਨ। ਅਦਾਲਤ ਨੇ ਅਧਿਕਾਰਤ ਤੌਰ 'ਤੇ ਦੋਸ਼ ਤੈਅ ਕਰਨ ਲਈ 13 ਸਤੰਬਰ ਨੂੰ ਕੇਸ ਸੂਚੀਬੱਧ ਕੀਤਾ ਹੈ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਇਸ ਮਾਮਲੇ ਵਿੱਚ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। 

ਇਹ ਵੀ ਪੜ੍ਹੋ ਇਸ ਮੰਦਰ 'ਚ ਸ਼ਰਧਾਲੂਆਂ ਲਈ ਲਾਜ਼ਮੀ ਹੋਇਆ ਆਧਾਰ ਕਾਰਡ, ਵਰਨਾ ਨਹੀਂ ਮਿਲੇਗਾ ਪ੍ਰਸਾਦ!

ਸੀਬੀਆਈ ਨੇ ਇਹ ਕੀਤਾ ਸੀ ਦਾਅਵਾ
ਸੀਬੀਆਈ ਨੇ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਸਿੱਖ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰੇ ਦੇ ਆਜ਼ਾਦ ਮਾਰਕੀਟ ਇਲਾਕੇ ਵਿੱਚ ਮੌਜੂਦ ਜਗਦੀਸ਼ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ, ਜਿਸ ਤੋਂ ਬਾਅਦ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਹਿੰਸਾ ਵਿੱਚ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਮਾਰੇ ਗਏ ਸਨ। ਸੀਬੀਆਈ ਨੇ ਟਾਈਟਲਰ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣ) ਅਤੇ 302 (ਕਤਲ) ਦੇ ਤਹਿਤ ਦੋਸ਼ੀ ਠਹਿਰਾਇਆ ਸੀ।

ਇਹ ਵੀ ਪੜ੍ਹੋ ਵੱਡੀ ਵਾਰਦਾਤ: ਪਹਿਲਾ ਵਿਅਕਤੀ ਨੂੰ ਕੀਤਾ ਅਗਵਾ, ਫਿਰ ਚਲਦੀ ਕਾਰ 'ਚ ਕਰ 'ਤਾ ਕਤਲ

ਪੀੜਤ ਪਰਿਵਾਰ ਬੋਲਿਆ- ਹੁਣ ਇੱਕ ਉਮੀਦ ਜਾਗੀ ਹੈ
ਦੱਸ ਦੇਈਏ ਕਿ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ਨੂੰ ਹੋਵੇਗੀ। ਪੀੜਤ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਕਈ ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਹੁਣ ਇੱਕ ਉਮੀਦ ਜਾਗੀ ਹੈ। ਅਸੀਂ ਚਾਹੁੰਦੇ ਹਾਂ ਕਿ ਸਾਨੂੰ ਇਨਸਾਫ਼ ਮਿਲੇ। ਇਸ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ 40 ਸਾਲਾਂ ਦੀ ਲੜਾਈ ਦਾ ਵੱਡਾ ਸੰਘਰਸ਼ ਸੀ ਅਤੇ ਇਸ ਸੰਘਰਸ਼ ਦੌਰਾਨ ਕਈ ਲੋਕ ਆਏ ਅਤੇ ਕਈ ਲੋਕ ਇਸ ਜ਼ਿੰਦਗੀ ਤੋਂ ਚਲੇ ਗਏ। ਅਸੀਂ ਇਹ ਲੜਾਈ ਲਗਾਤਾਰ ਲੜ ਰਹੇ ਸੀ ਅਤੇ ਅੱਜ ਮਿਲੀ ਰਾਹਤ ਪੀੜਤ ਪਰਿਵਾਰ ਲਈ ਵੱਡੀ ਆਸ ਦੀ ਕਿਰਨ ਹੈ। ਆਉਣ ਵਾਲੇ ਸਮੇਂ ਵਿੱਚ ਇਹ ਤੈਅ ਹੈ ਕਿ ਜਗਦੀਸ਼ ਟਾਈਟਲਰ ਵੀ ਸੱਜਣ ਕੁਮਾਰ ਵਾਂਗ ਸਲਾਖਾਂ ਪਿੱਛੇ ਹੋਣਗੇ।

ਇਹ ਵੀ ਪੜ੍ਹੋ ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News