1984 ਸਿੱਖ ਦੰਗੇ: ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ''ਤੇ ਅਦਾਲਤ ਨੇ ਆਦੇਸ਼ ਰੱਖਿਆ ਸੁਰੱਖਿਅਤ

Wednesday, Aug 02, 2023 - 04:53 PM (IST)

ਨਵੀਂ ਦਿੱਲੀ- ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਰਾਸ਼ਟਰੀ ਰਾਜਧਾਨੀ 'ਚ 1984 'ਚ ਹੋਏ ਸਿੱਖ ਵਿਰੋਧੀ ਦੰਗਿਆਂ 'ਚ ਪੁਲ ਬੰਗਸ਼ ਇਲਾਕੇ 'ਚ 3 ਲੋਕਾਂ ਦੇ ਕਤਲ ਮਾਮਲੇ 'ਚ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ 4 ਅਗਸਤ ਲਈ ਸੁਰੱਖਿਅਤ ਕਰ ਲਿਆ। ਜਸਟਿਸ ਵਿਕਾਸ ਢੁਲ ਨੇ ਟਾਈਟਲਰ ਅਤੇ ਸੀ. ਬੀ. ਆਈ. ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਆਪਣਾ ਫ਼ੈਸਲਾ  ਸੁਰੱਖਿਅਤ ਰੱਖ ਲਿਆ। ਸੁਣਵਾਈ ਦੌਰਾਨ ਸੀ. ਬੀ. ਆਈ. ਨੇ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਗਵਾਹ ਕਾਫੀ ਹੌਂਸਲਾ ਵਿਖਾ ਕੇ ਅੱਗੇ ਆਏ ਹਨ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ- ਸਿੱਖ ਵਿਰੋਧੀ ਦੰਗੇ ਕੇਸ: ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ 5 ਅਗਸਤ ਨੂੰ ਕੀਤਾ ਤਲਬ

ਦੱਸ ਦੇਈਏ ਕਿ ਸੀ. ਬੀ. ਆਈ ਨੇ 20 ਮਈ ਨੂੰ ਮਾਮਲੇ ਵਿਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ 'ਚ ਸੀ. ਬੀ. ਆਈ. ਨੇ ਦਾਅਵਾ ਕੀਤਾ ਕਿ ਟਾਈਟਲਰ ਨੇ 1 ਨਵੰਬਰ 1984 ਨੂੰ ਆਜ਼ਾਦ ਮਾਰਕੀਟ 'ਚ ਪੁਲ ਬੰਗਸ਼ ਗੁਰਦੁਆਰੇ 'ਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ, ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਵਿਚ ਅੱਗ ਲਾ ਦਿੱਤੀ ਗਈ ਅਤੇ 3 ਸਿੱਖਾਂ- ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਸੀ. ਬੀ. ਆਈ. ਨੇ ਕਿਹਾ ਕਿ ਏਜੰਸੀ ਨੇ ਟਾਈਟਲਰ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ-147 (ਦੰਗਾ), 109 (ਉਕਸਾਉਣਾ) ਅਤੇ ਧਾਰਾ-302 (ਕਤਲ) ਤਹਿਤ ਦੋਸ਼ ਲਾਏ ਹਨ। 

ਇਹ ਵੀ ਪੜ੍ਹੋ- 1984 ਸਿੱਖ ਵਿਰੋਧੀ ਦੰਗੇ: ਜਗਦੀਸ਼ ਟਾਈਟਲਰ ਵਲੋਂ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Tanu

Content Editor

Related News