''84 ਸਿੱਖ ਕਤਲੇਆਮ : ਮੁਸ਼ਕਲਾਂ ''ਚ ਘਿਰ ਸਕਦੇ ਨੇ ਜਗਦੀਸ਼ ਟਾਈਟਲਰ

11/25/2019 6:11:48 PM

ਨਵੀਂ ਦਿੱਲੀ (ਕਮਲ ਕੁਮਾਰ ਕਾਂਸਲ)— 1984 ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਸੀ. ਬੀ. ਆਈ. ਕੋਰਟ 'ਚ ਅੱਜ ਅਹਿਮ ਸੁਣਵਾਈ ਹੋਈ। ਕੋਰਟ ਨੇ ਪੁਲਬੰਗਸ਼ ਦੰਗਿਆਂ ਨਾਲ ਜੁੜੇ ਕੇਸ ਦੀ ਸੁਣਵਾਈ ਕੀਤੀ ਗਈ। ਕੋਰਟ ਨੇ ਸੀ. ਬੀ. ਆਈ. ਨਿਰਦੇਸ਼ ਦਿੱਤਾ ਹੈ ਕਿ ਅਹਿਮ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣ। ਕੋਰਟ ਨੇ ਇਸ ਲਈ ਸੀ. ਬੀ. ਆਈ. ਨੂੰ 20 ਦਿਨ ਦਾ ਸਮਾਂ ਦਿੱਤਾ ਹੈ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਅਰਜ਼ੀ ਦਾਇਰ ਕੀਤੀ ਗਈ ਸੀ ਕਿ ਸਾਡੇ ਗਵਾਹਾਂ ਦੇ ਬਿਆਨ ਦਰਜ ਕਰਵਾਏ ਜਾਣ, ਜਿਸ 'ਚ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਮੁੱਖ ਦੋਸ਼ੀ ਹੈ। ਕੋਰਟ ਨੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰ ਕੇ ਨਿਰਦੇਸ਼ ਦਿੱਤਾ ਹੈ ਕਿ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣ।

ਓਧਰ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਸਾਡੇ ਲਈ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਸਟਿਸ ਹਰਜੋਤ ਸਿੰਘ ਭੱਲਾ ਜੀ ਨੇ ਸੀ. ਬੀ. ਆਈ. ਨੂੰ ਇਹ ਵੀ ਪੁੱਛਿਆ ਕਿ ਗਵਾਹ ਅਭਿਸ਼ੇਕ ਵਰਮਾ ਨੂੰ ਗਵਾਹੀ ਨਾ ਦੇਣ ਦੀ ਧਮਕੀ ਦਿੱਤੀ ਗਈ ਤਾਂ ਉਸ ਨੂੰ ਸੁਰੱਖਿਆ ਜਾਂ ਨਿਆਂਇਕ ਸਹਾਇਤਾ ਕਿਉਂ ਨਹੀਂ ਦਿੱਤੀ ਗਈ? ਕੋਰਟ ਨੇ ਕਿਹਾ ਕਿ ਸੀ. ਬੀ. ਆਈ. ਲਿਖਤੀ 'ਚ ਜਵਾਬ ਦੇਵੇ ਕਿ ਅਜੇ ਤਕ ਕਾਰਵਾਈ ਕਿਉਂ ਨਹੀਂ ਕੀਤੀ। ਸਿਰਸਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਗਵਾਹ ਅਮਰਜੀਤ ਬੇਦੀ ਅਤੇ ਹਰਪਾਲ ਬੇਦੀ ਦਰਜ ਕੀਤੇ ਜਾਣਗੇ। ਜਿਸ ਤੋਂ ਬਾਅਦ ਅਸੀਂ ਜਗਦੀਸ਼ ਟਾਈਟਲਰ ਦੀ ਗ੍ਰਿਫਤਾਰੀ ਦੀ ਮੰਗ ਕਰਾਂਗੇ। ਇਹ ਇਕ ਮਹੱਤਵਪੂਰਨ ਮਾਮਲਾ ਹੈ, ਜੋ ਕਿ 1984 ਸਿੱਖ ਨਸਲਕੁਸ਼ੀ ਦੇ ਕੇਸਾਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨਾਲ ਜੁੜਿਆ ਹੈ। ਜੋ ਹੁਣ ਤਕ ਗਾਂਧੀ ਪਰਿਵਾਰ ਦੀ ਗੱਦੀ ਦਾ ਆਨੰਦ ਲੈਂਦਾ ਰਿਹਾ ਹੈ, ਨੂੰ ਫੜਨ 'ਚ ਮਦਦ ਕਰੇਗਾ।

ਦੱਸਣਯੋਗ ਹੈ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਦਿੱਲੀ 'ਚ ਸਿੱਖ ਵਿਰੋਧੀ ਦੰਗੇ ਭੜਕੇ ਸਨ। ਜਿਸ 'ਚ ਵੱਡੀ ਗਿਣਤੀ 'ਚ ਸਿੱਖ ਮਾਰੇ ਗਏ ਸਨ। ਤਕਰੀਬਨ 34 ਸਾਲ ਬਾਅਦ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

Tanu

This news is Content Editor Tanu