ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ ਘਟੀ ਪਰ ਮ੍ਰਿਤਕਾਂ ਦੀ ਗਿਣਤੀ ਨੇ ਫੜੀ ਰਫ਼ਤਾਰ
Monday, Jan 31, 2022 - 10:12 AM (IST)
ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2 ਲੱਖ 9 ਹਜ਼ਾਰ 918 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 18 ਲੱਖ 31 ਹਜ਼ਾਰ 268 ਹੋ ਗਈ ਹੈ। ਉੱਥੇ ਹੀ 959 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 4,95,050 ਹੋ ਗਈ ਹੈ। ਇਸ ਸੰਕ੍ਰਮਿਤ ਮਾਮਲਿਆਂ ਦਾ 4.43 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 15.77 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸੋਮਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 28 ਲੱਖ 90 ਹਜ਼ਾਰ 986 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਸਵੇਰੇ 7 ਵਜੇ ਤੱਕ 166 ਕਰੋੜ 3 ਲੱਖ 96 ਹਜ਼ਾਰ 227 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।
ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ : ਬੇਕਾਬੂ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 6 ਦੀ ਮੌਤ ਅਤੇ 11 ਜ਼ਖਮੀ
ਮੰਤਰਾਲਾ ਨੇ ਦੱਸਿਆ ਕਿ 2 ਲੱਖ 62 ਹਜ਼ਾਰ 628 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 89 ਲੱਖ 76 ਹਜ਼ਾਰ 122 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀਦਰ 94.37 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 13 ਲੱਖ 31 ਹਜ਼ਾਰ 198 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 72.89 ਕੋਰੋਨਾ ਟੈਸਟ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ