ਭਾਰਤ ’ਚ ਲੱਖਾਂ ਦੀ ਗਿਣਤੀ ’ਚ ਹਨ 100 ਸਾਲ ਤੋਂ ਵੱਧ ਉਮਰ ਦੇ ਵੋਟਰ: CEC
Wednesday, Nov 09, 2022 - 06:08 PM (IST)

ਪੁਣੇ- ਮੁੱਖ ਚੋਣ ਕਮਿਸ਼ਨਰ (CEC) ਰਾਜੀਵ ਕੁਮਾਰ ਨੇ ਬੁੱਧਵਾਰ ਨੂੰ ਇਕ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਵੋਟਰ ਸੂਚੀ ਵਿਚ ਲਗਭਗ 2.49 ਲੱਖ ਵੋਟਰ ਹਨ, ਜਿਨ੍ਹਾਂ ਦੀ ਉਮਰ 100 ਸਾਲ ਤੋਂ ਵੱਧ ਹੈ। ਕੁਮਾਰ ਨੇ ਮਹਾਰਾਸ਼ਟਰ ਦੇ ਪੁਣੇ ਸ਼ਹਿਰ ’ਚ ਰਾਸ਼ਟਰੀ ਪੱਧਰ 'ਤੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਸ਼ੁਰੂਆਤ ਕਰਦੇ ਹੋਏ ਵੋਟਰ ਰਜਿਸਟ੍ਰੇਸ਼ਨ ਬਾਰੇ ਜਾਗਰੂਕਤਾ ਫੈਲਾਉਣ ਲਈ ਇਕ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 1.80 ਕਰੋੜ ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ।
ਇਹ ਵੀ ਪੜ੍ਹੋ- ਗੁਜਰਾਤ ਵਿਧਾਨ ਸਭਾ ਚੋਣਾਂ: ਹਰਭਜਨ ਸਿੰਘ ਤੇ ਅਨਮੋਲ ਗਗਨ ਨੂੰ 'ਆਪ' ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਭਾਰਤੀ ਚੋਣ ਕਮਿਸ਼ਨ ਦੀ ਇਸ ਪਹਿਲਕਦਮੀ ਦਾ ਉਦੇਸ਼ ਸ਼ਹਿਰੀ ਖੇਤਰਾਂ ਵਿਚ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਵਧਾਉਣਾ ਹੈ। ਭਾਰਤੀ ਵੋਟਰ ਸੂਚੀ ਦੀ ਮਜ਼ਬੂਤੀ ਅਤੇ ਸੁੰਦਰਤਾ ਬਾਰੇ ਦੱਸਦਿਆਂ ਕੁਮਾਰ ਨੇ ਕਿਹਾ ਕਿ ਦੇਸ਼ ’ਚ ਹਿਮਾਲਿਆ ਦੀਆਂ ਸਭ ਤੋਂ ਉੱਚੀਆਂ ਚੋਟੀਆਂ, ਦੱਖਣ ’ਚ ਤੱਟਵਰਤੀ ਖੇਤਰਾਂ, ਪੱਛਮ ’ਚ ਰੇਗਿਸਤਾਨ ਅਤੇ ਉੱਤਰ-ਪੂਰਬੀ ਖੇਤਰਾਂ ਦੇ ਵੋਟਰ ਹਨ। ਕੁਮਾਰ ਨੇ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੀ ਮੌਤ ਤੋਂ ਤਿੰਨ ਦਿਨ ਪਹਿਲਾਂ ਪੋਸਟਲ ਬੈਲਟ ਰਾਹੀਂ ਵੋਟ ਪਾਈ ਸੀ। ਇਹ ਹੀ ਜਨੂੰਨ ਹੈ।
ਇਹ ਵੀ ਪੜ੍ਹੋ- SC ਦੀ ਦੋ-ਟੁੱਕ; ਸਿੱਖਿਆ ਮੁਨਾਫ਼ਾ ਕਮਾਉਣ ਦਾ ਕਾਰੋਬਾਰ ਨਹੀਂ, ਟਿਊਸ਼ਨ ਫ਼ੀਸ ਹੋਣੀ ਚਾਹੀਦੀ ਸਸਤੀ
ਕੁਮਾਰ ਨੇ ਅੱਗੇ ਕਿਹਾ ਕਿ ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਵੋਟਰ ਸੂਚੀ ਵਿਚ ਕਰੀਬ 2.49 ਲੱਖ ਵੋਟਰ ਅਜਿਹੇ ਹਨ, ਜਿਨ੍ਹਾਂ ਦੀ ਉਮਰ 100 ਸਾਲ ਤੋਂ ਵੱਧ ਹੈ। ਜਦੋਂ ਤੁਸੀਂ ਉਸ ਨਾਲ ਗੱਲਬਾਤ ਕਰੋਗੇ ਤਾਂ ਤੁਸੀਂ ਦੇਖੋਗੇ ਕਿ ਉਹ ਸਾਰੀ ਉਮਰ ਵੋਟਾਂ ਪਾਉਂਦੇ ਰਹੇ ਹਨ ਅਤੇ ਇਸ ਨਾਲ ਕਿੰਨੀ ਰਾਹਤ ਅਤੇ ਉਤਸ਼ਾਹ ਮਹਿਸੂਸ ਹੁੰਦਾ ਹੈ।
ਇਹ ਵੀ ਪੜ੍ਹੋ- ਗੁਜਰਾਤ ’ਚ ਵਿਆਹ ਅਤੇ ਚੋਣਾਂ ਇਕੱਠੇ: ਲੋਕਾਂ ਨੂੰ ਵੋਟ ਪਾਉਣ ਲਈ ਮਨਾਉਣਗੇ ਨੇਤਾ