ਹਰਿਆਣਾ ਦੇ 2.5 ਕਰੋੜ ਲੋਕਾਂ ਦੇ ਧਾਰਨ ਕੀਤਾ ਕੋਰੋਨਾ ਵੈਕਸੀਨੇਸ਼ਨ ਦਾ ਸੁਰੱਖਿਆ ਕਵਚ: ਵਿਜ

10/21/2021 5:43:20 PM

ਪਾਨੀਪਤ– ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਬਾੜਾਸਾ ਸਥਿਤ ਏਮਜ਼ ਰਾਸ਼ਟਰੀ ਕੈਂਸਰ ਸੰਸਥਾਨ ’ਚ ਇੰਫੋਸਿਸ ਫਾਊਂਡੇਸ਼ਨ ਦੇ ਲਾਂਚ ਮੌਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਦੇ 100 ਕਰੋੜ ਲੋਕਾਂ ਨੇ ਕੋਰੋਨਾ ਵੈਕਸੀਨੇਸ਼ਨ ਦਾ ਸੁਰੱਖਿਆ ਕਵਚ ਪਹਿਨ ਲਿਆ ਹੈ, ਜਦਕਿ ਦੇਸ਼ ਦੀ ਆਬਾਦੀ ਦਾ ਸਿਰਫ 2 ਫੀਸਦੀ ਹਿੱਸਾ ਹਰਿਆਣਾ ਦੇ 2.5 ਕਰੋੜ ਲੋਕਾਂ ਨੇ ਕੋਰਨਾ ਦਾ ਟੀਕਾ ਲਗਵਾ ਲਿਆ ਹੈ ਅਤੇ ਜਲਦ ਹੀ ਦੇਸ਼ ਅਤੇ ਸੂਬੇ ਦੇ ਸਾਰੇ ਨਾਗਰਿਕਾਂ ਦਾ ਟੀਕਾਕਰਨ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਕਰੀਬ 9 ਮਹੀਨੇ ਪਹਿਲਾਂ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਨੂੰ ਲਗਾਤਾਰ ਵੱਡੇ ਪੱਧਰ ’ਤੇ ਸਫਲਤਾਪੂਰਨ ਚਲਾਉਣ ਲਈ ਪੂਰਾ ਸਿਹਤ ਵਿਭਾਗ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕੋਰੋਨਾ ਪੀੜਤ ਲੋਕਾਂ ਦੇ ਇਲਾਜ ਅਤੇ ਇਨਫੈਕਸ਼ਨ ਦੀ ਰੋਕਥਾਮ ’ਚ ਮੋਹਰੀ ਸੂਬਾ ਰਿਹਾ ਹੈ। 

ਸਿਹਤ ਮੰਤਰੀ ਨੇ ਕਿਹਾ ਕਿ ਪੀ.ਐੱਮ. ਮੋਦੀ ਦੀ ਅਗਵਾਈ ’ਚ ਦੇਸ਼ ਦੇ ਵਿਗਿਆਨੀਆਂ, ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਬਿਹਤਰੀਨ ਕੰਮ ਕੀਤਾ ਹੈ। ਪੀ.ਐੱਮ. ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ’ਚ ਟੀਕਾਕਰਨ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਨੂੰ ਸਫਲਤਾਪੂਰਨ ਕੰਟਰੋਲ ਕੀਤਾ ਹੈ। ਟੀਕਾਕਰਨ ਪ੍ਰੋਗਰਾਮ ਨਾਲ ਕੋਰੋਨਾ ਦੀ ਤੀਜੀ ਲਹਿਰ ਨੂੰ ਰੋਕਣ ’ਚ ਅਸੀਂ ਹੁਣ ਤਕ ਸਫਲ ਹੋਏ ਹਾਂ। 

Rakesh

This news is Content Editor Rakesh