ਦੇਸ਼ ''ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ ਇੰਨੇ ਕਰੋੜ ਲੋਕਾਂ ਨੂੰ ਲੱਗੀ ਵੈਕਸੀਨ
Saturday, Jan 15, 2022 - 11:37 AM (IST)
ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 2,68,833 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 3,68,50,962 ਹੋ ਗਈ ਹੈ। ਇਨ੍ਹਾਂ 'ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ 6041 ਮਾਮਲੇ ਵੀ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਸਾਂਝੇ ਕੀਤੇ ਗਏ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ। ਸੰਕਰਮਣ ਨਾਲ 402 ਹੋਰ ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,85,752 ਹੋ ਗਈ ਹੈ। ਮੌਤ ਦਰ 1.32 ਫੀਸਦੀ ਹੈ।

ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਹੁਣ ਤੱਕ ਵਾਇਰਸ ਦੇ ਓਮੀਕ੍ਰੋਨ ਰੂਪ ਦੇ 6041 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ ਸ਼ੁੱਕਰਵਾਰ ਤੋਂ 5.01 ਫੀਸਦੀ ਦਾ ਵਾਧਾ ਹੋਇਆ ਹੈ। ਰੋਜ਼ਾਨਾ ਸੰਕਰਮਣ ਦਰ 16.66 ਫੀਸਦੀ ਹੈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 12.84 ਫੀਸਦੀ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 14,17,820 ਹੋ ਗਈ ਹੈ, ਜੋ 223 ਦਿਨਾਂ 'ਚ ਸਭ ਤੋਂ ਵੱਧ ਹੈ ਅਤੇ ਕੁੱਲ ਪੀੜਤਾਂ ਦਾ 3.85 ਫੀਸਦੀ ਹੈ। ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 94.83 ਫੀਸਦੀ ਹੈ। ਉੱਥੇ ਹੀ ਹੁਣ ਤੱਕ 1,56,02,51,117 ਲੋਕਾਂ ਨੂੰ ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।
ਇਹ ਵੀ ਪੜ੍ਹੋ : ਟਿਕਟ ਨਾ ਮਿਲਣ ’ਤੇ ਥਾਣੇ ’ਚ ਫੁਟ-ਫੁਟ ਕੇ ਰੋ ਪਏ ਬਸਪਾ ਨੇਤਾ, 67 ਲੱਖ ਹੜੱਪਣ ਦਾ ਲਾਇਆ ਦੋਸ਼
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
