ਹਿਸਾਰ ''ਚ ਕੁੱਝ ਨੌਜਵਾਨਾਂ ਨੇ 2 ਭਰਾਵਾਂ ''ਤੇ ਚਲਾਈ ਗੋਲੀ, ਮੌਤ

Friday, Aug 04, 2017 - 11:15 PM (IST)

ਹਿਸਾਰ—ਸ਼ਹਿਰ ਦੇ ਵਾਲਮੀਕੀ ਮੁਹੱਲੇ 'ਚ ਕੁੱਝ ਹਮਲਾਵਰਾਂ ਨੇ 2 ਭਰਾਵਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਇਕ ਹੋਰ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ। ਪੁਲਸ ਨੇ ਅੱਜ ਇੱਥੇ ਦੱਸਿਆ ਕਿ ਇਹ ਘਟਨਾ ਪੁਰਾਣੀ ਦੁਸ਼ਮਣੀ ਕਾਰਨ ਹੋਈ ਹੈ ਅਤੇ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਨੂੰ ਹੋਈ, ਜਿਸ 'ਚ ਸਚਿਨ (28) ਅਤੇ ਉਸ ਦਾ ਭਰਾ ਸੁਨੀਲ (24) ਕੱਲ ਆਪਣੇ ਦੋਸਤ ਵਿਨੋਦ ਅਤੇ ਕੁੱਝ ਲੋਕਾਂ ਨਾਲ ਗਲੀ 'ਚ ਬੈਠਿਆ ਹੋਇਆ ਸੀ। ਇਸ ਦੌਰਾਨ ਕੁੱਝ ਲੋਕ ਉਥੇ ਪਹੁੰਚ ਕੇ ਉਨ੍ਹਾਂ ਨਾਲ ਬਹਿਸ ਕਰਨ ਲੱਗੇ ਅਤੇ ਇਸ ਦੇ ਨਾਲ ਹੀ ਦੋਵੇਂ ਪੱਖਾਂ ਵਿਚਕਾਰ ਕਿਸੇ ਮੁੱਦੇ ਨੂੰ ਲੈ ਕੇ ਜੰਗ ਹੋ ਗਈ। ਜਿਸ ਤੋਂ ਬਾਅਦ ਸ਼ੰਕਰ, ਉਸ ਦਾ ਦੋਸਤ ਪ੍ਰਵੀਨ ਅਤੇ ਬਾਕੀ ਲੋਕਾਂ ਨੇ ਕਥਿਤ ਤੌਰ 'ਤੇ ਵਿਰੋਧੀਆਂ 'ਤੇ ਗੋਲੀ ਚਲਾ ਦਿੱਤੀ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਜ਼ਖਮੀ ਸਚਿਨ, ਉਸ ਦਾ ਭਰਾ ਸੁਨੀਲ ਅਤੇ ਉਸ ਦੇ ਦੋਸਤ ਵਿਨੋਦ ਨੂੰ ਹਸਪਤਾਲ 'ਚ ਲਿਜਾਇਆ ਗਿਆ, ਜਿਥੇ ਸਚਿਨ ਅਤੇ ਸੁਨੀਲ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਅਜੈ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ ਹੱਤਿਆ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਆਪਣੀ ਸ਼ਿਕਾਇਤ 'ਚ ਅਜੈ ਨੇ ਆਪਣੇ 2 ਭਰਾਵਾਂ ਦੀ ਹੱਤਿਆ ਦੇ ਮਾਮਲੇ 'ਚ ਸ਼ੰਕਰ, ਪ੍ਰਵੀਨ ਅਤੇ ਹੋਰ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
 


Related News